ਨਗਰ ਸੁਧਾਰ ਟਰੱਸਟ ਅਧੀਨ ਕਲੋਨੀਆਂ ‘ਚ ਦਰੱਖਤਾਂ ਦੇ ਆਲੇ ਦੁਆਲੇ ਲਗਾਈਆਂ ਇੰਟਰਲਾਕਿੰਗ ਟਾਈਲਾਂ ਨੂੰ ਹਟਾਇਆ

news makahni
news makhani

– ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਨਗਰ ਸੁਧਾਰ ਟਰੱਸਟ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼, ਐਨ.ਜੀ.ਟੀ. ਵੱਲੋਂ ਜਾਰੀ ਹੁਕਮਾਂ ਦੀ ਸਖ਼ਤੀ ਨਾਲ ਕੀਤੀ ਜਾਵੇ ਪਾਲਣਾ
ਲੁਧਿਆਣਾ, 24 ਅਗਸਤ :-  (000) – ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਸ਼ਹਿਰੀ ਖੇਤਰ ਅਤੇ ਆਪਣੀਆਂ ਕਲੋਨੀਆਂ ਵਿੱਚ ਲੱਗੇ ਦਰੱਖਤਾਂ ਦੇ ਆਲੇ ਦੁਆਲੇ ਇੰਟਰਲਾਕਿੰਗ ਟਾਈਲਾਂ ਨੂੰ ਹਟਾਉਣ ਨੂੰ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਸੁਪਰਡੈਂਟ ਇੰਜਨੀਅਰ ਸ੍ਰੀ ਰਾਕੇਸ਼ ਗਰਗ ਦੀ ਅਗਵਾਈ ਵਾਲੀ ਟੀਮ ਵੱਲੋਂ ਵੱਖ-ਵੱਖ ਅਧਿਕਾਰੀਆਂ ਨਾਲ ਇਸ ਮੁਹਿੰਮ ਦਾ ਮੁਆਇਨਾ ਕੀਤਾ ਗਿਆ ਅਤੇ ਸ਼ਹੀਦ ਭਗਤ ਸਿੰਘ ਨਗਰ, ਮਹਾਂਰਿਸ਼ੀ ਬਾਲਮੀਕੀ ਨਗਰ, ਰਾਜਗੁਰੂ ਨਗਰ, ਭਾਈ ਰਣਧੀਰ ਸਿੰਘ ਨਗਰ ਅਤੇ ਸਰਾਭਾ ਨਗਰ ਵਿਖੇ ਦਰੱਖਤਾਂ ਦੇ ਆਲੇ-ਦੁਆਲੇ ਇੰਟਰਲਾਕਿੰਗ ਟਾਈਲਾਂ ਨੂੰ ਹਟਾਉਣ ਨੂੰ ਯਕੀਨੀ ਬਣਾਇਆ।

ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ ਨਗਰ ਸੁਧਾਰ ਟਰੱਸਟ ਸ੍ਰੀਮਤੀ ਸੁਰਭੀ ਮਲਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਇਹ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਨਗਰ ਸੁਧਾਰ ਟਰੱਸਟ ਨਾਲ ਜੁੜੇ ਸਾਰੇ ਠੇਕੇਦਾਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਜਿਸ ਤੋਂ ਬਾਅਦ ਨਗਰ ਸੁਧਾਰ ਟਰੱਸਟ ਦੀ ਇੱਕ ਟੀਮ ਵਿਸ਼ੇਸ਼ ਤੌਰ ‘ਤੇ ਇਸ ਦੀ ਜਾਂਚ ਕਰਨ ਅਤੇ ਕੋਤਾਹੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਨ ਲਈ ਤਾਇਨਾਤ ਕੀਤੀ ਗਈ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਰੁੱਖਾਂ ਦੇ ਇੱਕ ਮੀਟਰ ਦੇ ਘੇਰੇ ਵਿੱਚ ਕੋਈ ਇੰਟਰਲਾਕਿੰਗ ਟਾਈਲਾਂ ਨਹੀਂ ਲਗਾਈਆਂ ਜਾਣੀਆਂ ਚਾਹੀਦੀਆਂ ਹਨ।

ਸ੍ਰੀਮਤੀ ਮਲਿਕ ਨੇ ਕਿਹਾ ਕਿ ਲੁਧਿਆਣਾ ਵਿੱਚ ਵਾਤਾਰਵਰਣ ਦੀ ਸਹੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ।