ਸ਼੍ਰੋਮਣੀ ਕਮੇਟੀ ਦੇ ਰਹੀ ਹੈ ਕਿਸਾਨ ਅੰਦੋਲਨ ਨੂੰ ਧਾਰਮਿਕ ਰੰਗ: ਹਰਜੀਤ ਸਿੰਘ ਗਰੇਵਾਲ

Harjit Singh Grewal

ਕਿਸਾਨ ਅੰਦੋਲਨ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੇਲੋੜੀ ਭੂਮਿਕਾ ਬਾਰੇ ਹਰਜੀਤ ਗਰੇਵਾਲ ਨੇ ਬੀਬੀ ਜਾਗੀਰ ਕੌਰ ਨੂੰ ਲਿਖਿਆ ਪੱਤਰ
ਚੰਡੀਗੜ੍ਹ, 10 ਮਾਰਚ ( )- ਕਿਸਾਨ ਅੰਦੋਲਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੇਲੋੜੀ ਭੂਮਿਕਾ ਬਾਰੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਭਾਜਪਾ ਦੇ ਸਾਬਕਾ ਕੌਮੀ ਸਕੱਤਰ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਅਜਿਹੀਆਂ ਫਿਰਕੂ ਗਤੀਵਿਧੀਆਂ ਤੋਂ ਦੂਰ ਰਹਿਣ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣ।

Senior Bharatiya Janata Party leader and party’s former national secretary Harjit Singh Grewal
ਉਨ੍ਹਾਂ ਆਪਣੇ ਪੱਤਰ ਵਿਚ ਕਿਹਾ ਕਿ ਹਾਲ ਹੀ ਵਿਚ ਦਿੱਲੀ ਨਾਲ ਲਗਦੀਆਂ ਹੱਦਾਂ ਉਪਰ ਅੰਦੋਲਨ ਕਰ ਰਹੇ ਕਿਸਾਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਰਜ਼ੀ ਸ਼ੈਡ ਬਣਾ ਕੇ ਦੇਵੇਗੀ ਅਤੇ ਪੱਖੇ ਮੁਹਈਆ ਕੀਤੇ ਜਾਣਗੇ। ਗਰੇਵਾਲ ਨੇ ਕਿਹਾ ਕਿ ਬਤੌਰ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਇਹ ਵੀ ਬਿਆਨ ਦਿੱਤਾ ਸੀ ਕਿ ਕਿਸਾਨਾਂ ਲਈ ਚੱਲ ਰਹੇ ਲੰਗਰ ਅਤੇ ਆਰਜ਼ੀ ਪਖਾਨੇ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਤੁਹਾਡੇ ਬਿਆਨ ਵਿਚ ਇਹ ਵੀ ਕਿਹਾ ਗਿਆ ਹੈ ਕਿ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਅੰਦੋਲਨ ਵਿਚ ਮਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਇਕ ਇਕ ਲੱਖ ਰੁੱਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਗਰੇਵਾਲ ਨੇ ਇਨ੍ਹਾਂ ਫੈਸਲਿਆਂ ਸਬੰਧੀ ਆਪਣੀ ਰਾਏ ਰੱਖਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਸਲ ਭੂਮਿਕਾ, ਗੁਰਦੁਆਰਿਆਂ ਦਾ ਪ੍ਰਬੰਧ ਵੇਖਣਾ ਹੈ। ਉਨ੍ਹਾਂ ਕਿਹਾ ਕਿ ਇਕ ਨਿਰੋਲ ਧਾਰਮਿਕ ਸੰਸਥਾ ਹੋਣ ਦੇ ਨਾਤੇ ਸ਼੍ਰੋਮਣੀ ਗੁਦਦੁਆਰਾ ਪ੍ਰਬੰਧਕ ਕਮੇਟੀ ਦਾ ਕਿਸਾਨ ਅੰਦੋਲਨ ਵਿਚ ਸਿੱਧੇ ਤੌਰ ’ਤੇ ਦਖਲ ਦੇਣਾ, ਜਿੱਥੇ ਵੱਖ-ਵੱਖ ਮਜਬਾਂ ਦੇ ਲੋਕ ਹਨ, ਮੈਂ ਸਮਝਦਾ ਹਾਂ ਕਿ ਸਿੱਖ ਗੁਰਦੁਆਰਾ ਐਕਟ 1925 ਅਤੇ ਪੰਜਾਬ ਐਕਟ 8 (1925) ਤਹਿਤ ਦਿੱਤੀ ਗਈ ਵਿਆਖਿਆ ਦੇ ਉਲਟ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਤਰਾਂ ਕਰ ਕੇ ਆਪਣੇ ਅਧਿਕਾਰ ਖੇਤਰ ਦੀਆਂ ਹੱਦਾ ਹੀ ਪਾਰ ਨਹੀਂ ਕਰ ਰਹੀ ਸਗੋਂ ਕਿਸਾਨ ਅੰਦੋਲਨ ਨੂੰ ਇਕ ਫਿਰਕੂ ਰੰਗਤ ਦੇ ਰਹੀ ਹੈ, ਜੋ ਕਿ ਬੇਲੋੜੀ ਅਤੇ ਮੰਦਭਾਗੀ ਗੱਲ ਹੈ।
ਉਨ੍ਹਾਂ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਦੇ ਨਾਤੇ ਤੁਹਾ ਨੂੰ ਇਸ ਤਰਾਂ ਦੀਆਂ ਗਤੀਵਿਧੀਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਅਤੇ ਇਕ ਧਾਰਮਿਕ ਸੰਸਥਾ ਦਾ ਅਕਸ ਬਰਕਰਾਰ ਰੱਖਣਾ ਚਾਹੀਦਾ ਹੈ।