ਚੰਡੀਗੜ੍ਹ, 22 ਮਾਰਚ :-
ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਵੀਰਵਾਰ ਨੂੰ ਆਪਣਾ ਅਹੁਦਾ ਸੰਭਾਲਿਆ ਜਾਵੇਗਾ।
ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਜਿੰਪਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਮੰਤਰੀ ਨੇ ਇਨ੍ਹਾਂ ਅਧਿਕਾਰੀਆਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਉਨ੍ਹਾਂ ਨੂੰ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਆਪਣੀ ਡਿਊਟੀ ਨਿਭਾਉਣ ਲਈ ਕਿਹਾ। ਉਨ੍ਹਾਂ ਨੇ ਅਧਿਕਾਰੀਆਂ ਨੂੰ 24 ਮਾਰਚ ਨੂੰ ਆਪਣੇ ਨਾਲ ਸਬੰਧਤ ਵਿਭਾਗਾਂ ਬਾਰੇ ਵਿਸਥਾਰਪੂਰਵਕ ਪ੍ਰੈਜ਼ਨਟੇਸ਼ਨਾਂ ਦੇਣ ਲਈ ਵੀ ਕਿਹਾ।

English






