ਡੇਰਾ ਬਾਬਾ ਨਾਨਕ ਵਿਖੇ ਅੱਜ ਦੂਜੇ ਦਿਨ ਹੋਏ ਕਬੱਡੀ, ਵਾਲੀਬਾਲ ਅਤੇ ਖੋ-ਖੋ ਦੇ ਮੁਕਾਬਲੇ

ਰੱਸਾ-ਕੱਸੀ ਦੇ ਫਸਵੇਂ ਮੁਕਾਬਲਿਆਂ ਨੇ ਦਰਸ਼ਕਾਂ ਦਾ ਕੀਤਾ ਖੂਬ ਮੰਨੋਰੰਜਨ

ਡੇਰਾ ਬਾਬਾ ਨਾਨਕ/ ਗੁਰਦਾਸਪੁਰ, 6 ਸਤੰਬਰ :-  ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡੇਰਾ ਬਾਬਾ ਨਾਨਕ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਚੱਲ ਰਹੀਆਂ ਬਲਾਕ ਪੱਧਰੀ ਖੇਡਾਂ ਵਿੱਚ ਅੱਜ ਕਬੱਡੀ, ਵਾਲੀਬਾਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ। ਇਹ ਸਾਰੇ ਹੀ ਮੁਕਾਬਲੇ ਬੜੇ ਫਸਵੇਂ ਅਤੇ ਦਿਲਸਚਪ ਰਹੇ ਅਤੇ ਖਿਡਾਰੀਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਇਨ੍ਹਾਂ ਮੁਕਾਬਲਿਆਂ ਵਿੱਚ ਹਿੱਸਾ ਲਿਆ।

ਬੀਤੇ ਕੱਲ ਖੇਡ ਮੇਲੇ ਦੇ ਪਹਿਲੇ ਦਿਨ ਅਥਲੈਟਿਕਸ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਸਨ। ਇਸੇ ਦੌਰਾਨ ਰੱਸਾ-ਕੱਸੀ ਦੇ ਮੁਕਾਬਲੇ ਬਹੁਤ ਫਸਵੇਂ ਤੇ ਦਿਲਚਸਪ ਰਹੇ। ਰੱਸਾ-ਕੱਸੀ ਦੇ ਅੰਡਰ-14 ਲੜਕੇ ਦੇ ਮੁਕਾਬਲੇ ਵਿੱਚ ਸਰਕਾਰੀ ਹਾਈ ਸਕੂਲ ਠੇਠਰਕੇ ਦੀ ਟੀਮ ਜੇਤੂ ਰਹੀ ਜਦਕਿ ਸਰਕਾਰੀ ਹਾਈ ਸਕੂਲ ਅਠਵਾਲ ਬੇਟ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕੇ ਵਿੱਚ ਪਹਿਲਾ ਸਥਾਨ ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਨੇ ਹਾਸਲ ਕੀਤਾ ਅਤੇ ਸਰਕਾਰੀ ਮਿਡਲ ਸਕੂਲ ਖੋਦੇ ਬੇਟ ਦੂਜੇ ਸਥਾਨ ਰਿਹਾ। ਅੰਡਰ-21 ਲੜਕੇ ਰੱਸਾ-ਕੱਸੀ ਮੁਕਾਬਲੇ ਵਿੱਚ ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਪਹਿਲੇ ਅਤੇ ਸਰਕਾਰੀ ਸਕੂਲ ਧਰਮਕੋਟ ਰੰਧਾਵਾ ਦੂਜੇ ਸਥਾਨ ’ਤੇ ਰਹੇ। ਇਸ ਤੋਂ ਬਾਅਦ 40 ਸਾਲ ਤੋਂ 50 ਸਾਲ ਤੱਕ ਓਪਨ ਰੱਸਾ-ਕੱਸੀ ਦਾ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਜੀ.ਓ.ਜੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।

ਰੱਸਾ-ਕੱਸੀ ਦੇ ਅੰਡਰ-14 ਲੜਕੀਆਂ ਦੇ ਮੁਕਾਬਲੇ ਵਿੱਚ ਸਰਕਾਰੀ ਸਕੂਲ ਡੇਰਾ ਬਾਬਾ ਨਾਨਕ ਦੀਆਂ ਖਿਡਾਰਨਾਂ ਨੇ ਪਹਿਲਾ ਸਥਾਨ ਹਾਸਲ ਕੀਤਾ। ਅੰਡਰ 17 ਮੁਕਾਬਲੇ ਵਿੱਚ ਜੀ.ਐੱਸ. ਇੰਟਰਨੈਸ਼ਨਲ ਸਕੂਲ ਭਗਵਾਨਪੁਰ ਨੇ ਪਹਿਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਡੇਰਾ ਬਾਬਾ ਨਾਨਕ ਦੇ ਦੂਜਾ ਸਥਾਨ ਹਾਸਲ ਕੀਤਾ। ਅੰਡਰ-21 ਲੜਕੀਆਂ ਵਿੱਚ ਵੀ ਪਹਿਲੇ ਸਥਾਨ ’ਤੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਡੇਰਾ ਬਾਬਾ ਨਾਨਕ ਨੇ ਪਹਿਲਾ ਸਥਾਨ ਹਾਸਲ ਕੀਤਾ।

ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਜਿਥੇ ਖਿਡਾਰੀਆਂ ਨੇ ਪੂਰੇ ਜੋਸ਼ ਨਾਲ ਮੁਕਾਬਲਿਆਂ ਵਿੱਚ ਭਾਗ ਲਿਆ ਓਥੇ ਦਰਸ਼ਕਾਂ ਨੇ ਵੀ ਬੜੇ ਉਤਸ਼ਾਹ ਨਾਲ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਖੇਡ ਮੇਲੇ ਦੇ ਅਖੀਰਲੇ ਦਿਨ ਫੁੱਟਬਾਲ, ਖੋ-ਖੋ ਅਤੇ ਅਥਲੈਟਿਕਸ ਦੇ ਮੁਕਾਬਲੇ ਹੋਣਗੇ।  

 

ਹੋਰ ਪੜ੍ਹੋ:-
ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਪ੍ਰੋਗਰਾਮ ਦਾ 9ਵਾਂ ਬੈਚ 12 ਸਤੰਬਰ ਤੋਂ ਸ਼ੁਰੂ