ਕੋਟਕ ਮਹਿੰਦਰਾ ਬੈਂਕ ਵਲੋਂ ਜੂਨੀਅਰ ਐਕਯੂਜਿਸਨ ਮੈਨੇਜਰ ਅਤੇ ਐਚ.ਓ. ਐਕਯੂਜਿਸਨ ਮੈਨੇਜਰ ਦੀਆਂ ਆਸਾਮੀਆਂ ਲਈ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਰਾਹੀਂ ਕੀਤੀ ਅਰਜ਼ੀਆਂ ਦੀ ਮੰਗ

ਐਸ.ਏ.ਐਸ.ਨਗਰ,12 ਜਨਵਰੀ 2023
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ। ਇਸੇ ਲੜੀ ਤਹਿਤ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਮੀਨਾਕਸ਼ੀ ਗੋਇਲ, ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਐਸ.ਏ.ਐਸ. ਨਗਰ ਨੂੰ ਕੋਟਕ ਮਹਿੰਦਰਾ ਬੈਂਕ ਤੋਂ ਜੂਨੀਅਰ ਐਕਯੂਜਿਸਨ ਮੈਨੇਜਰ ਅਤੇ ਐਚ.ਓ. ਐਕਯੂਜਿਸਨ ਮੈਨੇਜਰ ਦੀਆਂ 50 ਆਸਾਮੀਆਂ ਪੰਜਾਬ ਭਰ ਅਤੇ ਚੰਡੀਗੜ੍ਹ ਵਿਚੋਂ ਭਰਨ ਲਈ ਪ੍ਰਾਪਤ ਹੋਈ ਮੰਗ ਅਨੁਸਾਰ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਸ਼ੌਕ ਵਿੱਚ ਬੱਚੇ ਈ ਸਿਗਰਟ ਦੇ ਆਦੀ ਹੋ ਸਕਦੇ ਹਨ, ਕੈਂਸਰ ਦਾ ਹੈ ਕਾਰਨ

ਇਨ੍ਹਾਂ ਆਸਾਮੀਆਂ ਲਈ ਵਿਦਿਅਕ ਯੋਗਤਾ ਘੱਟੋ ਘੱਟ ਗ੍ਰੈਜੂਏਸ਼ਨ ਹੈ। ਇਸ ਦੇ ਨਾਲ ਹੀ ਪ੍ਰਾਰਥੀ ਦਾ 10ਵੀਂ, 12ਵੀਂ ਅਤੇ ਗ੍ਰੈਜੂਏਸ਼ਨ ਵਿੱਚ ਘੱਟੋ ਘੱਟ 50% ਅੰਕਾਂ ਨਾਲ ਪਾਸ ਹੋਣਾ ਲਾਜ਼ਮੀ ਹੈ ਅਤੇ ਪ੍ਰਾਰਥੀ ਦੀ ਉਮਰ 18 ਸਾਲ ਤੋਂ 26 ਸਾਲ ਤੱਕ ਅਤੇ ਪ੍ਰਾਰਥੀ ਕੋਲ ਆਪਣਾ ਮੋਟਰਸਾਈਕਲ ਨਾਲ ਡਰਾਈਵਿੰਗ ਲਾਇਸੰਸ ਹੋਣਾ ਚਾਹੀਦਾ ਹੈ। ਇਨ੍ਹਾਂ ਆਸਾਮੀਆਂ ਲਈ ਮਰਦ ਅਤੇ ਔਰਤਾਂ ਦੋਵੇਂ ਅਪਲਾਈ ਕਰ ਸਕਦੇ ਹਨ। ਉਕਤ ਆਸਾਮੀਆਂ ਦੇ ਚਾਹਵਾਨ ਪ੍ਰਾਰਥੀ ਮਿਤੀ 19 ਜਨਵਰੀ 2023 ਤੋਂ ਪਹਿਲਾਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰ: 461, ਤੀਜੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਐਸ.ਏ.ਐਸ. ਨਗਰ ਵਿਖੇ ਨਿੱਜੀ ਤੌਰ ਤੇ ਆ ਕੇ ਜਾਂ ਡਾਕ ਰਾਹੀਂ ਉਕਤ ਆਸਾਮੀਆਂ ਲਈ ਬਿਨੈ ਪੱਤਰ ਸਮੇਤ ਵਿਦਿਅਕ ਯੋਗਤਾ ਦੇ ਦਸਤਾਵੇਜਾਂ ਦੀਆਂ ਫੋਟੋ ਕਾਪੀਆਂ ਭੇਜ ਸਕਦੇ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਸਮੇਂ-ਸਮੇਂ ਤੇ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਅਵਸਰ ਮੁਹੱਈਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮ ਨਿਰਭਰ ਬਣਾਇਆ ਜਾ ਸਕੇ।  ਉਨਾਂ ਜਿਲ੍ਹੇ ਦੇ ਬੇਰੁਜ਼ਗਾਰ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਚਾਹਵਾਨ ਪ੍ਰਾਰਥੀ ਉਕਤ ਆਸਾਮੀਆਂ ਦਾ ਵੱਧ ਤੋਂ ਵੱਧ ਲਾਭ ਲੈਣ|