ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ’ਤੇ ਲੋਕਾਂ ਨੂੰ ਵਧਾਈ

Kultar Singh Sandhwan
S. Kultar Singh Sandhwan
ਚੰਡੀਗੜ੍ਹ, 27 ਸਤੰਬਰ :-  
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਭਾਰਤੀ ਆਜ਼ਾਦੀ ਘੁਲਾਟੀਏ ਅਤੇ ਕ੍ਰਾਂਤੀਕਾਰੀ ਆਗੂ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ’ਤੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਸ੍ਰੀ ਸੰਧਵਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਨਾਂ ਉਸ ਇਨਕਲਾਬੀ ਲਹਿਰ ਦਾ ਸਮਾਨਾਰਥੀ ਹੈ, ਜਿਸ ਨੇ ਭਾਰਤ ਦੀ ਆਜ਼ਾਦੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਸ਼ਹੀਦ ਭਗਤ ਸਿੰਘ ਨੂੰ ਅੰਗਰੇਜ਼ ਹਕੂਮਤ ਵਿਰੁੱਧ ਡਟਣ ਲਈ ਉਨ੍ਹਾਂ ਦੀ ਦਲੇਰੀ ਅਤੇ ਜਜ਼ਬੇ ਲਈ ਹਮੇਸ਼ਾਂ ਕੀਤਾ ਰੱਖਿਆ ਜਾਂਦਾ ਹੈ। ਉਨ੍ਹਾਂ ਨੇ ਆਪਣੇ ਵਿਚਾਰਾਂ ਅਤੇ ਮਹਾਨ ਕੁਰਬਾਨੀ ਰਾਹੀਂ ਭਾਰਤੀ ਸੁਤੰਤਰਤਾ ਸੰਗਰਾਮ ਨੂੰ ਇੱਕ ਨਵੀਂ ਦਿਸ਼ਾ ਦਿੱਤੀ।
ਸ੍ਰੀ ਸੰਧਵਾਂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸਿਰਫ 23 ਸਾਲ ਦੀ ਉਮਰ ਵਿੱਚ ਆਪਣੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨਾਲ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਤ ਸਿੰਘ ਆਪਣੇ ਨਿਸ਼ਾਨਿਆਂ ਲਈ ਜੇਲ੍ਹ ਵਿੱਚ ਵੀ ਲੰਮੀ ਭੁੱਖ ਹੜਤਾਲ ਕੀਤੀ। ਇਸ ਦੌਰਾਨ ਉਹ ਜੇਲ੍ਹ ਵਿਚ ਪੜ੍ਹਨ-ਲਿਖਣ ਵਰਗੇ ਆਪਣੇ ਰੋਜ਼ਮਰਾ ਦੇ ਕੰਮ ਵੀ ਪੂਰਾ ਕਰਦੇ ਰਹੇ। ਭਗਤ ਸਿੰਘ ਦੁਆਰਾ ‘ਇਨਕਲਾਬ ਜ਼ਿੰਦਾਬਾਦ’ ਦਾ ਲਗਾਇਆ ਗਿਆ ਨਾਹਰਾ ਬਾਅਦ ਵਿਚ ਆਜ਼ਾਦੀ ਅੰਦੋਲਨ ਦਾ ਅਹਿਮ ਹਿੱਸਾ ਬਣ ਗਿਆ। ਸ੍ਰੀ ਸੰਧਵਾਂ ਨੇ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋੋਂ ਸੇਧ ਲੈਣੀ ਚਾਹੀਦੀ ਹੈ।
————