ਫਾਜ਼ਿਲਕਾ ਦੇ ਪਿੰਡ ਲੱਖੇ ਕੇ ਉਤਾੜ ਵਿੱਚ ਮਿਲੀ ਲਵਾਰਿਸ ਬੱਚੀ  

 ਫਾਜ਼ਿਲਕਾ ਦੇ ਪਿੰਡ ਲੱਖੇ ਕੇ ਉਤਾੜ ਵਿੱਚ ਮਿਲੀ ਲਵਾਰਿਸ ਬੱਚੀ  
ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਨੇ ਬੱਚੀ ਅਡਾਪਸ਼ਨ ਏਜੰਸੀ ਨੂੰ ਸੌਂਪੀ  
ਫ਼ਾਜ਼ਿਲਕਾ, 20 ਮਾਰਚ 
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰੀਤੂ ਬਾਲਾ ਨੇ ਦੱਸਿਆ ਕਿ ਫਾਜ਼ਿਲਕਾ ਦੇ ਪਿੰਡ ਲੱਖੇ ਕੇ ਉਤਾੜ ਵਿਖੇ ਉੱਥੋਂ ਦੇ ਸਰਪੰਚ ਨੂੰ ਲਾਵਾਰਸ ਬੱਚੀ 17 ਮਾਰਚ ਨੂੰ  ਖੇਤਾਂ ਵਿਚ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸਰਪੰਚ ਵੱਲੋਂ ਇਸ ਸਬੰਧੀ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਦੱਸਿਆ ਗਿਆ ਕਿ ਉਹ ਇਸ ਬੱਚੀ ਨੂੰ ਹੁਣ ਆਪਣੇ ਕੋਲ ਹੀ ਰੱਖੇਗਾ ਅਤੇ ਉਸ ਦਾ ਪਾਲਣ ਪੋਸ਼ਣ ਕਰੇਗਾ ਪਰ ਸਾਡੀ ਟੀਮ ਵੱਲੋਂ  ਇਹ ਮਾਮਲਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਦੇ ਧਿਆਨ ਵਿੱਚ ਲਿਆਂਦਾ ਗਿਆ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ।
   ਉਨ੍ਹਾਂ ਦੱਸਿਆ ਕਿ  ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੀ ਟੀਮ ਵੱਲੋਂ ਲੱਖੇ ਕੇ ਉਤਾੜ ਪਿੰਡ ਵਿਚ ਪਹੁੰਚ ਕੀਤੀ ਗਈ ਜਿਸ ਤੋਂ ਬਾਅਦ ਪਿੰਡ ਦੇ ਸਰਪੰਚ ਨੇ ਬੱਚੀ  ਟੀਮ ਦੇ ਹਵਾਲੇ ਕਰ ਦਿੱਤੀ ਅਤੇ  ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਵੱਲੋਂ ਬੱਚੀ ਨੂੰ ਅਡਾਪਸ਼ਨ ਏਜੰਸੀ ਨੂੰ ਸੌਂਪ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੇ ਬੱਚੀ ਨੂੰ ਆਪਣੀਆਂ ਸ਼ੁਭ ਇੱਛਾਵਾਂ ਵੀ ਦਿੱਤੀਆਂ ਹਨ।
  ਇਸ ਮੌਕੇ ਬਾਲ ਸੁਰੱਖਿਆ ਅਫਸਰ ਰਣਵੀਰ ਕੌਰ, ਬਾਲ ਸੁਰੱਖਿਆ ਅਫਸਰ ਕੌਸ਼ਲ, ਬਾਲ ਭਲਾਈ ਕਮੇਟੀ ਮੈਂਬਰ ਕਿਰਨਜੀਤ ਕੌਰ ਅਤੇ  ਸੋਸ਼ਲ ਵਰਕਰ ਜਸਵਿੰਦਰ ਕੌਰ ਹਾਜ਼ਰ ਸਨ।