ਬਰਨਾਲਾ, 7 ਨਵੰਬਰ
ਸ੍ਰੀ ਵਰਿੰਦਰ ਅਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜਕਮਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਮਿਤੀ 09 ਨਵੰਬਰ 2021 ਨੂੰ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਨਾਲਸਾ ਦੇ ਨਿਰਦੇਸ਼ਾ ਅਨੁਸਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਕਾਨੂੰਨੀ ਸੇਵਾਵਾਂ ਕੈਂਪ ਦਾ ਉਦਘਾਟਨ ਕਰਨਗੇ। ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਧੀਨ ਚੱਲ ਰਹੇ ਸਮਾਗਮ ਦੌਰਾਨ ਵੱਖਵੱਖ ਵਿਭਾਗਾਂ ਜਿਵੇਂ ਕਿ ਸਿਹਤ ਵਿਭਾਗ, ਖੁੁਰਾਕ ਤੇ ਸਿਵਲ ਸਪਲਾਈ ਵਿਭਾਗ, ਸਿੱਖਿਆ ਵਿਭਾਗ, ਵਿਕਾਸ ਤੇ ਪੰਚਾਇਤ ਅਫ਼ਸਰ, ਭਲਾਈ ਵਿਭਾਗ, ਸਮਾਜਿਕ ਸੁੁਰੱਖਿਆ ਵਿਭਾਗ, ਰੁੁਜ਼ਗਾਰ ਵਿਭਾਗ, ਬਾਲ ਸੁੁਰੱਖਿਆ ਵਿਭਾਗ, ਜੰਗਲਾਤ ਵਿਭਾਗ, ਕਿਰਤ ਵਿਭਾਗ, ਬੈਂਕ, ਬਿਜਲੀ, ਸੇਵਾ ਕੇਂਦਰ ਆਦਿ ਦੇ ਹੈੱਲਪ ਡੈਸਕ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਨ੍ਹਾਂ ਹੈਲਪ ਡੈਸਕਾਂ ਦੁਆਰਾ ਬੁੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਬਿਜਲੀ, ਪਾਣੀ, ਸੀਵਰੇਜ ਦੇ ਬਿੱਲ, ਵਜ਼ੀਫ਼ਾ ਸਕੀਮਾਂ, ਮਜ਼ਦੂਰ ਲਾਭਪਾਤਰੀ ਕਾਰਡਾਂ, ਸਿਹਤ ਬੀਮਾ ਸਕੀਮਾਂ, ਸਬਸਿਡੀ ਸਕੀਮਾਂ, ਮਨਰੇਗਾ/ਨਰੇਗਾ ਸਕੀਮਾਂ ਆਦਿ ਸਬੰਧੀ ਨਾਗਰਿਕਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਵੇਗਾ।
ਇਸ ਸਬੰਧੀ ਸ਼੍ਰੀ ਵਿਨੀਤ ਕੁੁਮਾਰ ਨਾਰੰਗ, ਸਿਵਲ ਜੱਜ (ਸ.ਡ.)/ ਇੰਚਾਰਜ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਸਮੂਹ ਨਾਗਰਿਕਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਅਤੇ ਨਾਲ ਹੀ ਕਿਹਾ ਕਿ ਕੈਂਪ ਵਿੱਚ ਆਪਣੀਆਂ ਦਰਖਾਸਤਾ ਦੇਣ ਅਤੇ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਵੇ।
ਇਸਤੋਂ ਇਲਾਵਾਂ ਸ਼ਾਮ ਦੇ ਸਮੇਂ ਜਿਲ੍ਹਾ ਕੋਰਟ ਕੰਪਲੈਕਸ, ਬਰਨਾਲਾ ਵਿਖੇ ਕਰਵਾਏ ਜਾਣ ਵਾਲੇ ਇੱਕ ਵੱਖਰੇ ਪ੍ਰੋਗਰਾਮ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ ਵੱਖਵੱਖ ਮੁੁਕਾਬਲਿਆਂ ਵਿੱਚ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਜਾਣੇ ਹਨ। ਇਸਤੋਂ ਇਲਾਵਾ ਇਸ ਪ੍ਰੋਗਰਾਮ ਵਿੱਚ, ਉਨ੍ਹਾਂ ਸੀਨੀਅਰ ਵਕੀਲਾਂ ਨੂੰ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ ਜਾਣੇ ਹਨ, ਜਿਨ੍ਹਾਂ ਨੇ ਆਪਣੀਆਂ ਪ੍ਰੋ ਬੋਨੋ ਸੇਵਾਵਾਂ ਦੀ ਪੇਸ਼ਕਸ਼ ਕੀਤੀ ਹੈ। ਇਸ ਮੌਕੇ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਵੱਖਵੱਖ ਸਕੀਮਾਂ ਦਾ ਪ੍ਰਚਾਰ ਕਰਨ ਲਈ ਨੁੱਕੜ ਨਾਟਕ ਦਾ ਮੰਚਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਵਿੱਚ ਪੰਜਾਬ ਰਾਜ਼ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮੁੱਖ ਮਹਿਮਾਨ ਵੱਜ੍ਹੋਂ ਪਹੁੰਚ ਰਹੇ ਹਨ।

English






