24 ਅਕਤੂਬਰ ਤੱਕ ਦਫਤਰਾਂ ਵਿਚ ਰਹੇਗਾ ਕੰਮ-ਕਾਜ ਠੱਪ
ਫਾਜ਼ਿਲਕਾ, 19 ਅਕਤੂਬਰ 2021
ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੁਨੀਅਨ ਸੂਬਾ ਬਾਡੀ ਵੱਲੋਂ 8 ਅਕਤੂਬਰ ਤੋਂ 17 ਅਕਤੂਬਰ ਤੱਕ ਕਲਮ ਛੋੜ ਹੜਤਾਲ, ਕੰਪਿਉਟਰ ਬੰਦ, ਆਨਲਾਈਨ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਹੁਣ 24 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ।ਸੂਬਾ ਬਾਡੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿਤ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਤੇ ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ ਅੰਦਰ ਵੀ ਹੜਤਾਲ ਨੂੰ ਪੂਰਨ ਤੌਰ `ਤੇ ਲਾਗੂ ਕੀਤਾ ਗਿਆ ਹੈ।
ਹੋਰ ਪੜ੍ਹੋ :-ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਵਿਡ ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ ਵਿਚ 30 ਅਕਤੂਬਰ 2021 ਤੱਕ ਕੀਤਾ ਵਾਧਾ
ਇਸ ਮੌਕੇ ਪੀ.ਐਸ.ਐਮ.ਐਸ.ਯੂ. ਫਾਜ਼ਿਲਕਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ, ਜਨਰਲ ਸਕੱਤਰ ਸੁਖਦੇਵ ਚੰਦ ਕੰਬੋਜ਼, ਪ੍ਰਧਾਨ ਡੀ.ਸੀ. ਦਫਤਰ ਯੁਨੀਅਨ ਸ. ਜਗਜੀਤ ਸਿੰਘ ਦੀ ਅਗਵਾਈ ਹੇਠ ਯੁਨੀਅਨ ਵੱਲੋਂ ਮੁਲਾਜਮ ਮੰਗਾਂ ਦੇ ਸਬੰਧ ਵਿਚ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੂੰ 24 ਅਕਤੂਬਰ ਤੱਕ ਕੰਮ ਕਾਜ ਬੰਦ ਰੱਖਣ ਸਬੰਧੀ ਜਾਣੂ ਕਰਵਾਇਆ ਗਿਆ।
ਮੁਲਾਜਮ ਆਗੂਆਂ ਨੇ ਕਿਹਾ ਕਿ ਸੂਬੇ ਦੀ ਸਰਕਾਰ ਨੇ ਤਨਖਾਹ ਕਮਿਸ਼ਨ ਦੇ ਨਾਂਅ `ਤੇ ਮੁਲਾਜਮਾਂ ਨਾਲ ਵੱਡਾ ਧੋਖਾ ਕੀਤਾ ਹੈ। ਮੁਲਾਜਮ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਨਖਾਹ ਕਮਿਸ਼ਨ ਨੂੰ ਸੋਧ ਕੇ ਇਕਸਾਰ ਸਾਰੇ ਸਾਰੇ ਮੁਲਾਜਮਾਂ `ਤੇ ਲਾਗੂ ਨਹੀਂ ਕੀਤਾ ਜਾਂਦਾ ਅਤੇ ਕਲੈਰੀਕਲ ਕਾਮਿਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਮੰਨਕੇ ਲਾਗੂ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਉਪਰੰਤ ਯੁਨੀਅਨ ਦੇ ਨੁਮਾਇੰਦਿਆਂ ਵੱਲੋਂ ਸਰਕਾਰ ਖਿਲਾਫ ਨਾਅਰੇਬਾਜੀ ਕੀਤੀ।
ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਨ ਕੰਬੋਜ਼, ਸੀਨੀਅਰ ਮੀਤ ਪ੍ਰਧਾਨ ਲੇਡੀ ਵਿੰਗ ਵੀਨਾ ਰਾਣੀ, ਮੀਤ ਪ੍ਰਧਾਨ ਗੌਰਵ ਬਤਰਾ, ਮੀਤ ਜਨਰਲ ਸਕੱਤਰ ਸੁਖਚੈਨ ਸਿੰਘ, ਮੀਤ ਪ੍ਰਧਾਨ ਬਲਵਿੰਦਰ ਕੌਰ, ਮੀਤ ਜਨਰਲ ਸਕੱਤਰ ਨਵਨੀਤ ਕੌਰ, ਮੀਤ ਜਨਰਲ ਸਕੱਤਰ ਰਵਿੰਦਰ ਕੁਮਾਰ, ਮੀਤ ਜਨਰਲ ਸਕੱਤਰ ਅਜੈ ਕੰਬੋਜ਼, ਮੀਤ ਕੈਸ਼ੀਅਰ ਸਮੀਰ ਕੰਬੋਜ਼, ਮੀਤ ਕੈਸ਼ੀਅਰ ਜਤਿੰਦਰ, ਮੀਤ ਪ੍ਰੈਸ ਸਕੱਤਰ ਸੁਮਿਤ ਕੁਮਾਰ, ਸਕੱਤਰ ਸੰਦੀਪ ਸਿੰਘ, ਅਜੈ ਕੰਬੋਜ਼, ਜ਼ਸਵਿੰਦਰ ਸਿੰਘ, ਅੰਕਿਤ ਕੁਮਾਰ, ਸੁਖਵਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕਮੇਟੀ ਦੇ ਮੈਂਬਰ ਮਨਤਿੰਦਰ ਸਿੰਘ, ਸੁਨੀਲ ਕੁਮਾਰ, ਅਮਿਤ ਸ਼ਰਮਾ, ਸੁਰਿੰਦਰ ਕੁਮਾਰ, ਗੁਰਮੀਤ ਕੁਮਾਰ ਪੰਚਾਇਤੀ ਰਾਜ, ਰਾਬਿਆ, ਪ੍ਰਦੀਪ ਸ਼ਰਮਾ, ਰਾਮ ਰਤਨ, ਰਾਕੇਸ਼, ਸੁਨੀਲ ਗਰੋਵਰ, ਸਾਹਿਲ, ਅਸ਼ੋਕ, ਅਭਿਸ਼ੇਕ ਗੁਪਤਾ, ਪਰਮਜੀਤ, ਸੋਨੀਕਾ ਜ਼ਿਲ੍ਹਾ ਰੋਜਗਾਰ ਦਫਤਰ ਸਹਿਤ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਦਫਤਰੀ ਕਰਮਚਾਰੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।

English





