ਇਕ ਹੀ ਦਿਨ ਵਿਚ ਹੁਣ ਤੱਕ ਦੀਆਂ ਸਭ ਤੋਂ ਜ਼ਿਆਦਾ ਖੁਰਾਕਾਂ 82677 ਦੇ ਕੇ ਲੁਧਿਆਣਾ ਟੀਕਾਕਰਨ ਮੁਹਿੰਮ ਵਿੱਚ ਪੰਜਾਬ ਵਿੱਚੋਂ ਅੱਵਲ

VARINDER KUMAR
ਡਿਪਟੀ ਕਮਿਸ਼ਨਰ ਵੱਲੋਂ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ, ਚੋਣ ਅਮਲੇ ਦੇ ਠਹਿਰਣ, ਖਾਣ-ਪੀਣ ਤੇ ਰਿਫਰੈਸ਼ਮੈਂਟ ਦੇ ਕੀਤੇ ਜਾਣ ਪੁਖ਼ਤਾ ਪ੍ਰਬੰਧ

ਡਿਪਟੀ ਕਮਿਸ਼ਨਰ ਨੇ ਇਸ ਟੀਚੇ ਨੂੰ ਹਾਸਲ ਕਰਨ ਲਈ ਗੈਰ ਸਰਕਾਰੀ ਸੰਗਠਨਾਂ, ਸਮਾਜਿਕ ਅਤੇ ਸਿਹਤ ਟੀਮਾਂ ਦੇ ਸਮੂਹਿਕ ਯਤਨਾਂ ਦੀ ਕੀਤੀ ਸ਼ਲਾਘਾ
ਲੁਧਿਆਣਾ, 3 ਜੁਲਾਈ 2021
ਜ਼ਿਲ੍ਹਾ ਲੁਧਿਆਣਾ ਨੇ ਯੋਗ ਲਾਭਪਾਤਰੀਆਂ ਨੂੰ ਹੁਣ ਤੱਕ ਸਭ ਤੋਂ ਜ਼ਿਆਦਾ 82,677 ਕੋਵਿਡ-19 ਵੈਕਸੀਨ ਖੁਰਾਕਾਂ ਦੇ ਕੇ ਮੈਗਾ ਟੀਕਾਕਰਨ ਮੁਹਿੰਮ ਵਿੱਚ ਸੂਬੇ ਭਰ ਵਿੱਚੋਂ ਅੱਵਲ ਸਥਾਨ ਹਾਸਲ ਕੀਤਾ ਹੈ।
ਇਸ ਵਿਸ਼ਾਲ ਟੀਚੇ ਨੂੰ ਪ੍ਰਾਪਤ ਕਰਨ ਵਿਚ ਸਿਹਤ ਕਰਮਚਾਰੀਆਂ ਅਤੇ ਸਮਾਜਿਕ, ਧਾਰਮਿਕ ਸੰਸਥਾਵਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ (ਡੀ.ਸੀ.) ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਦੁਰਲੱਭ ਪ੍ਰਾਪਤੀ ਸਾਡੀਆਂ ਟੀਮਾਂ ਨੂੰ ਹੋਰ ਜੋਸ਼ ਅਤੇ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗੀ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ 308 ਟੀਕਾਕਰਨ ਕੈਂਪ ਲਗਾਏ ਗਏ ਸਨ, ਜਿੱਥੇ ਸਿਹਤ ਟੀਮਾਂ ਵੱਲੋਂ ਦਿਨ ਭਰ ਖੁਰਾਕਾਂ ਦਿੱਤੀਆਂ ਗਈਆਂ ।
ਉਨ੍ਹਾਂ ਕਿਹਾ ਕਿ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਜਨ ਸਮੂਹ ਦੀ ਪ੍ਰਤੀਰੋਧੀ ਸ਼ਕਤੀ ਬਣਾਉਣ ਲਈ ਜ਼ਿਲ੍ਹੇ ਦੇ ਕੋਨੇ-ਕੋਨੇ ਵਿੱਚ ਵਾਇਰਸ ਦੀ ਚੇਨ ਤੋੜਨ ਲਈ ਟੀਮਾਂ ਨੂੰ ਭੇਜ ਕੇ ਜੰਗੀ ਪੱਧਰ ‘ਤੇ ਟੀਕਾਕਰਨ ਕਰਨਾ ਸਮੇਂ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਲੁਧਿਆਣਾ ਵਿਖੇ ਵੱਡੇ ਪੈਮਾਨੇ ‘ਤੇ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ਾਸਨ ਇਸ ਕੋਵਿਡ -19 ਵਿਰੁੱਧ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਰਗਰਮ ਹੈ।
ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਟੀਕਾਕਰਨ ਇਸ ਅਦਿੱਖ ਦੁਸ਼ਮਣ ਵਿਰੁੱਧ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ ਅਤੇ ਹੁਣ ਇਹ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਟੀਕਾਕਰਨ ਲਈ ਅੱਗੇ ਆਈਏ।
ਉਨ੍ਹਾਂ ਕੌਂਸਲਰ, ਨਗਰ ਨਿਗਮ ਮਮਤਾ ਆਸ਼ੂ ਦਾ 26 ਮਾਰਚ, 2021 ਨੂੰ ਸ਼ਹਿਰ ਦੇ ਪ੍ਰਤਾਪ ਨਗਰ ਇਲਾਕੇ ਦੇ ਇਕ ਪਾਰਕ ਵਿਚ “ਵੈਕਸੀਨੇਸ਼ਨ ਐਟ ਡੋਰਸਟੈੱਪ” ਤਹਿਤ ਵਿਸ਼ੇਸ਼ ਕੈਂਪ ਲਗਾ ਕੇ ਇਸ ਦਿਸ਼ਾ ਪਹਿਲਾ ਕਦਮ ਪੁੱਟਣ ਲਈ ਧੰਨਵਾਦ ਵੀ ਕੀਤਾ। ਇਸ ਕੈਂਪ ਵਿਚ 100 ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਗਿਆ। ਬਾਅਦ ਵਿਚ, ਜ਼ਿਲ੍ਹੇ ਵਿਚ 3-4 ਅਪ੍ਰੈਲ, 2021 ਨੂੰ ਦੋ ਰੋਜ਼ਾ ਮੈਗਾ ਕੈਂਪ ਲਗਾਇਆ ਗਿਆ, ਜਿਸ ਵਿਚ 50,000 ਦੇ ਕਰੀਬ ਲੋਕਾਂ ਨੇ ਆਪਣਾ ਟੀਕਾਕਰਨ ਕਰਵਾਇਆ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਟੀਕਾਕਰਨ ਲਈ ਵੱਡੀ ਗਿਣਤੀ ਵਿੱਚ ਅੱਗੇ ਆਉਣ, ਖਾਸਕਰ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕੈਂਪਾਂ ਵਿੱਚ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਤਾਂ ਜੋ ਕਵਰੇਜ ਹੋਰ ਜ਼ਿਆਦਾ ਵਧਾਇਆ ਜਾ ਸਕੇ।
ਉਨ੍ਹਾਂ ਇਸ ਪ੍ਰਾਪਤ ਲਈ ਸਿਹਤ ਟੀਮਾਂ ਦੀ ਸ਼ਲਾਘਾ ਵੀ ਕੀਤੀ।