ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਵਿਚ ਵੋਟ ਬਣਾਓ ਤੇ ਵੋਟ ਪਾਓ ਦੇ ਨਾਅਰੇ ਨੂੰ ਲੈ ਕੇ ਕੱਢੀ ਗਈ ਰੈਲੀ

ਫਾਜ਼ਿਲਕਾ, 14 ਨਵੰਬਰ

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਬਾਲ ਦਿਵਸ ਮੌਕੇ ਵੋਟ ਬਣਵਾਉਣ ਅਦੇ ਵੋਟ ਪਾਉਣ ਦੇ ਨਾਅਰੇ ਨੂੰ ਲੈ ਕੇ ਪੂਰੇ ਜ਼ਿਲੇ੍ਹ ਅੰਦਰ ਸਵੀਪ ਪ੍ਰੋਜੈਕਟ ਤਹਿਤ ਰਿਲੇ ਰੈਲੀ ਆਯੋਜਿਤ ਕੀਤੀ ਗਈ।ਇਹ ਰੈਲੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲੇ੍ਹ ਭਰ ਦੇ ਸਕੂਲਾਂ ਵਿਚ ਸਕੂਲੀ ਵਿਦਿਆਰਥੀਆਂ ਵੱਲੋਂ ਕੱਢੀ ਗਈ।ਇਸ ਰਿਲੇ ਰੈਲੀ ਕੱਢਣ ਦਾ ਉਦੇਸ਼ ਲੋਕਾਂ ਤੱਕ ਵੱਧ ਤੋਂ ਵੱਧ ਸੰਦੇਸ਼ ਪਹੁੰਚਾਉਣਾ ਹੈ ਕਿ ਜਿੰਨਾਂ ਦੀ ਵੋਟ ਅਜੇ ਨਹੀਂ ਬਣੀ ਉਹ ਆਪਣੀ ਵੋਟ ਬਣਵਾਉਣ ਅਤੇ ਜਿੰਨਾਂ ਦੀ ਬਣੀ ਹੋਈ ਹੈ ਉਹ ਆਪਣੀ ਵੋਟ ਲਾਜ਼ਮੀ ਤੌਰ `ਤੇ ਪਾਉਣ।
ਇਸ ਮੌਕੇ ਸਰਕਾਰੀ ਸਕੂਲ ਲੜਕੇ ਫਾਜ਼ਿਲਕਾ ਤੋਂ ਕੱਢੀ ਗਈ ਰੈਲੀ ਦੌਰਾਨ ਸੰਬੋਧਨ ਕਰਦਿਆਂ ਤਹਿਸੀਲ ਨੋਡਲ ਅਫਸਰ ਅਤੇ ਸਕੂਲ ਪ੍ਰਿੰਸੀਪਲ ਸ੍ਰੀ ਪ੍ਰਦੀਪ ਖਣਗਵਾਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਰ ਵਿਅਕਤੀ ਤੱਕ ਵੋਟ ਪਾਉਣ ਦੇ ਸੰਦੇਸ਼ ਨੂੰ ਪਹੰੁਚਾਉਣ ਲਈ ਰੈਲੀ ਕੱਢੀ ਗਈ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀ ਤੇ ਨੌਜਵਾਨ ਦੇਸ਼ ਦਾ ਭਵਿੱਖ ਹਨ। ਉਨ੍ਹਾਂ ਕਿਹਾ ਕਿ 18 ਸਾਲ ਪੂਰੀ ਕਰ ਚੁੱਕੇ ਹਰੇਕ ਵਿਅਕਤੀ ਨੂੰ ਵੋਟ ਬਣਵਾਉਣੀ ਚਾਹੀਦੀ ਹੈ ਅਤੇ ਵੋਟ ਪਾਉਣੀ ਵੀ ਲਾਜ਼ਮੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੈ।ਉਨ੍ਹਾਂ ਕਿਹਾ ਕਿ ਇਕ ਇਕ ਵੋਟ ਕੀਮਤੀ ਹੁੰਦੀ ਹੈ ਤੇ ਵੋਟ ਪਾਉਣ ਨਾਲ ਅਸੀਂ ਲੋਕਤੰਤਰ ਸਮਾਜ ਦੀ ਸਿਰਜਣਾ ਕਰਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ ਅਤੇ ਸਾਨੂੰ ਬਿਨਾਂ ਕਿਸੇ ਡਰ ਤੇ ਭੈਅ `ਤੇ ਆਪਣੀ ਮਰਜੀ ਅਨੁਸਾਰ ਉਮੀਦਵਾਰ ਨੂੰ ਵੋਟ ਪਾਉਣੀ ਚਾਹੀਦੀ ਹੈ।

ਹੋਰ ਪੜ੍ਹੋ :- ਪੰਜਾਬ ਸਰਕਾਰ ਨੌਜਵਾਨਾਂ ਦੇ ਬੌਧਿਕ ਅਤੇ ਸਰੀਰਕ ਵਿਕਾਸ ਲਈ ਕੰਮ ਕਰ ਰਹੀ ਹੈ-ਪਰਗਟ ਸਿੰਘ

ਇਸ ਦੌਰਾਨ ਝੰਗੜ ਭੈਣੀ ਸਕੂਲ ਦੇ ਪ੍ਰਿੰਸੀਪਲ ਤੇ ਸਹਾਇਕ ਨੋਡਲ ਅਫਸਰ ਸਵੀਪ ਸ੍ਰੀ ਰਜਿੰਦਰ ਕੁਮਾਰ ਨੇ ਦੱਸਿਆ ਕਿ ਵੋਟ ਬਣਵਾਓ ਤੇ ਵੋਟ ਪਾਉ ਦੇ ਨਾਅਰੇ ਨੂੰ ਲੈ ਕੇ ਇਕ ਸਕੂਲ ਤੋਂ ਦੂਜੇ ਪੁਆਇੰਟ ਤੱਕ ਇਹ ਰਿਲੇ ਰੈਲੀ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ 30 ਨਵੰਬਰ ਤੱਕ ਵੋਟਾਂ ਦੀ ਸਰਸਰੀ ਸੁਧਾਈ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਜਾ ਰਹੀ ਹੈ ਜਿਸ ਤਹਿਤ 20 ਤੇ 21 ਨਵੰਬਰ ਨੂੰ ਬੀ.ਐਲ.ਓ ਆਪਣੇ ਬੂਥਾਂ `ਤੇ ਹਾਜਰ ਰਹਿ ਕੇ ਵੋਟ ਬਣਾਉਣਗੇ। ਉਨ੍ਹਾਂ ਕਿਹਾ ਕਿ ਜਿੰਨਾਂ ਵਿਅਕਤੀਆਂ ਦੀ ਉਮਰ 1 ਜਨਵਰੀ 2022 ਨੂੰ 18 ਸਾਲ ਦੀ ਹੋ ਰਹੀ ਹੈ ਉਹ ਆਪਣੀ ਵੋਟ ਜ਼ਰੂਰ ਬਣਵਾਉਣ ਤਾਂ ਜ਼ੋ ਅਸੀ ਆਪਣੇ ਹੱਕਾਂ ਦੀ ਪੂਰਤੀ ਲਈ ਆਪਣੀ ਚੁਣੀ ਹੋਈ ਸਰਕਾਰ ਬਣਾ ਸਕੀਏ। ਇਹ ਰੈਲੀ ਸਰਕਾਰੀ ਸਕੂਲ ਲੜਕੇ ਜਲਾਲਾਬਾਦ, ਸਰਕਾਰੀ ਸਕੂਲ ਬਲੂਆਣਾ ਦੇ ਨਾਲ-ਨਾਲ ਜ਼ਿਲੇ੍ਹ ਦੇ ਹੋਰਨਾਂ ਸਕੂਲਾਂ ਵਿਚ ਵੀ ਕਰਵਾਈ ਗਈ।
ਇਸ ਮੌਕੇ ਸਕੂਲਾਂ ਦਾ ਸਮੂਹ ਸਟਾਫ ਤੇ ਵਿਦਿਆਰਥੀ ਮੌਜੂਦ ਹਨ।