ਮਨੀਸ ਸਿਸੋਦੀਆ ਨੇ ਪਰਗਟ ਸਿੰਘ ਨੂੰ ਸਿੱਖਿਆ ਪ੍ਰਣਾਲੀ ‘ਤੇ ਦਿੱਤੀ ਖੁੱਲੀ ਬਹਿਸ ਦੀ ਚੁਣੌਤੀ

MANISH SISODIA
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੱਲੋਂ ਦਿੱਲੀ ਦੇ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕਰਨ ਤੋਂ 24 ਘੰਟੇ ਬਾਅਦ ਵੀ ਪੰਜਾਬ ਦੇ ਸਿੱਖਿਆ ਮੰਤਰੀ ਨੇ ਜਾਰੀ ਨਹੀਂ ਕੀਤੀ ਪੰਜਾਬ ਦੇ ਸਕੂਲਾਂ ਦੀ ਸੂਚੀ
-ਪੰਜਾਬ ਦੀ ਜ਼ਰਜ਼ਰ ਸਿੱਖਿਆ ਵਿਵਸਥਾ ਨੂੰ ਲੈ ਕੇ ਦਿੱਲੀ ਦੇ ਸਿੱਖਿਆ ਮੰਤਰੀ ਨੇ ਪਰਗਟ ਸਿੰਘ ਨੂੰ ਘੇਰਿਆ

ਚੰਡੀਗੜ, 25 ਨਵੰਬਰ 2021

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਨੇਤਾ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਜ਼ਰਜ਼ਰ ਸਿੱਖਿਆ ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ ਖੁੱਲੀ ਬਹਿਸ ਦੀ ਚੁਣੌਤੀ ਦਿੱਤੀ ਹੈ।

ਹੋਰ ਪੜ੍ਹੋ :-ਝੋਨੇ ਦੀ ਨਿਰਵਿਘਨ ਖਰੀਦ ਲਈ ਜ਼ਿਲ੍ਹਾ ਰੂਪਨਗਰ ਨੇ ਪੂਰੇ ਪੰਜਾਬ ਭਰ ਵਿੱਚੋਂ ਅੱਵਲ ਸਥਾਨ ਹਾਸਲ ਕੀਤਾ

ਮਨੀਸ ਸਿਸੋਦੀਆ ਵੀਰਵਾਰ ਨੂੰ ਇੱਥੇ ਸੀ.ਆਈ.ਆਈ ਵਿਖੇ ਚੰਡੀਗੜ ਦੀਆਂ ਨਗਰ ਨਿਗਮ ਚੋਣਾ ਦੇ ਸੰਬੰਧ ‘ਚ ਪੁੱਜੇ ਸਨ, ਜਿੱਥੇ ਸਿਸੋਦੀਆ ਮੀਡੀਆ ਵੱਲੋਂ ਪਰਗਟ ਸਿੰਘ ਦੇ ਸਿੱਖਿਆ ਖੇਤਰ ਸੰਬੰਧੀ ਕੀਤੇ ਜਾ ਰਹੇ ਦਾਅਵਿਆਂ ਨੂੰ ਰੱਦ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਦੇ ਮੁੱਦੇ ‘ਤੇ ਚੋਣਾ ਹੋਣੀਆਂ ਚਾਹੀਦੀਆਂ ਹਨ, ਕਿਉਂਕਿ ਸਿੱਖਿਆ ਤੋਂ ਬਗ਼ੈਰ ਦਰਪੇਸ਼ ਢੇਰੋਂ ਚੁਣੌਤੀਆਂ ਨਾਲ ਨਿਪਟਿਆ ਨਹੀਂ ਜਾ ਸਕਦਾ।

ਪਰਗਟ ਸਿੰਘ ਨੂੰ ਚੁਣੌਤੀ ਦਿੰਦੇ ਹੋਏ ਸਿਸੋਦੀਆ ਨੇ ਕਿਹਾ, ”ਸਾਡੇ ਦਿੱਲੀ ਵਿੱਚ ਸਿੱਖਿਆ ਦੇ ਖੇਤਰ ‘ਚ ਕੀਤੇ ਕੰਮਾਂ ਅਤੇ ਪੰਜਾਬ ‘ਚ ਪਿਛਲੇ 5 ਸਾਲਾਂ ਵਿੱਚ ਸਰਕਾਰੀ ਸਕੂਲਾਂ ਅਤੇ ਸਿੱਖਿਆ ਵਿਵਸਥਾ ਲਈ ਕੀਤੇ ਕਾਰਜਾਂ ਦੀ ਤੁਲਨਾ ਹੋਣੀ ਚਾਹੀਦੀ ਹੈ। ਪਰਗਟ ਸਿੰਘ ਪੰਜਾਬ ਦੇ 10 ਬਿਹਤਰੀਨ ਸਰਕਾਰੀ ਸਕੂਲ ਦਿਖਾਉਣ ਅਤੇ ਮੈਂ 10 ਸਰਕਾਰੀ ਸਕੂਲ ਦਿੱਲੀ ਦੇ ਦਿਖਾਉਣਾ ਹਾਂ। ਮੈਂ ਖੁੱਲੀ ਬਹਿਸ ਲਈ ਤਿਆਰ ਹਾਂ। ਪਰਗਟ ਸਿੰਘ ਇਸ ਚੁਣੌਤੀ ਨੂੰ ਕਬੂਲਣ ਦਾ ਹੌਸਲਾ ਦਿਖਾਉਣ। ਫ਼ੈਸਲਾ ਜਨਤਾ ਉਤੇ ਛੱਡ ਦਿੱਤਾ ਜਾਵੇ।”