ਡਿਪਟੀ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ 2022 ਦੀਆਂ ਅਗਾਊਂ ਤਿਆਰੀਆਂ ਸਬੰਧੀ ਮੀਟਿੰਗ

ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ 2022 ਦੀਆਂ ਅਗਾਊਂ ਤਿਆਰੀਆਂ ਸਬੰਧੀ ਮੀਟਿੰਗ
ਵਿਧਾਨ ਸਭਾ ਹਲਕਿਆਂ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਦੀ ਪੜਤਾਲ ਕਰਨ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਜੁਆਇੰਟ ਟੀਮ ਤਿਆਰ ਕੀਤੀ ਜਾਵੇ-ਡਿਪਟੀ ਕਮਿਸ਼ਨਰ

ਫਿਰੋਜ਼ਪੁਰ 19 ਅਕਤੂਬਰ 2021

ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਲਾਅ-ਐਂਡ-ਆਰਡਰ (ਅਮਨ-ਕਾਨੂੰਨ) ਸਬੰਧੀ ਇੱਕ ਮੀਟਿੰਗ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ. ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ।

ਹੋਰ ਪੜ੍ਹੋ :-ਜ਼ਿਲ੍ਹਾ ਮੈਜਿਸਟ੍ਰੇਟ ਨੇ ਕੋਵਿਡ ਦੇ ਮੱਦੇਨਜ਼ਰ ਲਗਾਈਆਂ ਪਾਬੰਦੀਆਂ ਵਿਚ 30 ਅਕਤੂਬਰ  2021 ਤੱਕ ਕੀਤਾ ਵਾਧਾ

ਡਿਪਟੀ ਕਮਿਸ਼ਨਰ ਸ੍ਰੀ. ਵਿਨੀਤ ਕੁਮਾਰ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਪੈਂਦੇ 4 ਵਿਧਾਨ ਸਭਾ ਹਲਕਿਆਂ ਦੇ ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਦੀ ਪੜਤਾਲ ਕਰਨ ਲਈ ਸਿਵਲ ਤੇ ਪੁਲਿਸ ਅਧਿਕਾਰੀਆਂ ਦੀ ਜੁਆਇੰਟ ਟੀਮ ਦੀ ਤਿਆਰੀ ਕਰਨ ਲਈ ਕਿਹਾ ਗਿਆ ਅਤੇ ਨਾਲ ਹੀ ਪੁਲਿਸ ਵਿਭਾਗ ਨੂੰ ਜ਼ਿਲ੍ਹੇ ਦੇ ਅਸਲਾ ਲਾਇਸੰਸ ਧਾਰਕਾਂ ਦੇ ਅਸਲਾ ਜਮ੍ਹਾ ਕਰਨ ਲਈ ਕਿਹਾ। ਇਸ ਤੋਂ ਇਲਾਵਾ ਵਿਧਾਨ ਸਭਾ ਚੋਣਾਂ 2017 ਅਤੇ 2019 ਸਬੰਧੀ ਪੈਂਡਿੰਗ ਪਏ ਕੇਸਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਐੱਸ.ਐੱਸ.ਪੀ. ਫਿਰੋਜ਼ਪੁਰ ਹਰਮਨ ਹੰਸ, ਤਹਿਸੀਲਦਾਰ ਚੋਣਾਂ ਸ੍ਰੀ. ਚਾਂਦ ਪ੍ਰਕਾਸ਼ ਅਤੇ ਇਲੈਕਸ਼ਨ ਇੰਚਾਰਜ ਰਵੀ ਕੁਮਾਰ ਵੀ ਹਾਜ਼ਰ ਸਨ।