ਬੱਚਿਆਂ ਦੀ ਸ਼ੁਗਰ ਦੇ ਟੈਸਟ ਵੀ ਕੀਤੇ ਜਾਣ ਯਕੀਨੀ-ਮੈਂਬਰ ਫੂਡ ਕਮਿਸ਼ਨ ਪੰਜਾਬ

Preeti Chawla
ਬੱਚਿਆਂ ਦੀ ਸ਼ੁਗਰ ਦੇ ਟੈਸਟ ਵੀ ਕੀਤੇ ਜਾਣ ਯਕੀਨੀ-ਮੈਂਬਰ ਫੂਡ ਕਮਿਸ਼ਨ ਪੰਜਾਬ
ਸਮੇਂ ਸਿਰ ਲੋੜਵੰਦਾਂ ਤੱਕ ਸਕੀਮਾਂ ਦਾ ਲਾਭ ਕੀਤਾ ਜਾਵੇ ਪੁੱਜਦਾ
ਆਂਗਨਵਾੜੀ ਕੇਂਦਰਾਂ ਦੀ ਕੀਤੀ ਚੈਕਿੰਗ
ਅੰਮ੍ਰਿਤਸਰ, 18 ਅਗਸਤ 2022

ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਪੇਟ ਦੇ ਕੀੜਿਆਂ, ਆਈਰਨ ਦੀਆਂ ਗੋਲੀਆਂ ਦੇਣ ਦੇ ਨਾਲ ਨਾਲ ਬੱਚਿਆਂ ਦੀ ਸ਼ੁਗਰ ਦੇ ਟੈਸਟ ਵੀ  ਯਕੀਨੀ ਬਣਾਏ ਜਾਣ ਕਿਉਂਕਿ ਦੇਖਣ ਵਿੱਚ ਆ ਰਿਹਾ ਹੈ ਕਿ ਛੋਟੇ ਬੱਚੇ ਵੀ ਸ਼ੁਗਰ ਵਰਗੀ ਬਿਮਾਰੀ ਦੀ ਚਪੇਟ ਵਿੱਚ ਆ ਰਹੇ ਹਨ।

ਹੋਰ ਪੜ੍ਹੋ – ਪੈਨਸ਼ਨ ਸੁਵਿਧਾ ਲਈ ਜ਼ਿਲੇ ਭਰ ’ਚ ਲੱਗੇ ਸੁਵਿਧਾ ਕੈਂਪ: ਡਿਪਟੀ ਕਮਿਸ਼ਨਰ

ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀਮਤੀ ਪ੍ਰੀਤੀ ਚਾਵਲਾ ਮੈਂਬਰ ਫੂਡ ਕਮਿਸ਼ਨ ਪੰਜਾਬ ਨੇ ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੇ ਦਫਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਸ੍ਰੀਮਤੀ ਚਾਵਲਾ ਨੇ ਡਾਕਟਰਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਰੁਟੀਨ ਚੈਕਅਪ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਕੋਸ਼ਿਸ਼ ਕੀਤੀ ਜਾਵੇ ਕਿ ਸਕੂਲੀ ਬੱਚਿਆਂ ਨੂੰ ਇਕ ਦਿਨ ਪਹਿਲਾਂ ਟੈਸਟਾਂ ਦੀ ਜਾਣਕਾਰੀ ਦੇ ਕੇ ਅਗਲੇ ਦਿਨ ਖਾਲੀ ਪੇਟ ਬੱਚਿਆਂ ਦੇ ਟੈਸਟ ਕੀਤੇ ਜਾਣ ਤਾਂ ਜੋ ਰਿਪੋਰਟਾਂ ਦੀ ਸਹੀ ਜਾਣਕਾਰੀ ਮਿਲ ਸਕੇ। ਸ਼੍ਰੀਮਤੀ ਚਾਵਲਾ ਨੇ ਜਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਂਗਨਵਾੜੀ ਵਰਕਰ ਆਪਣੇ ਇਲਾਕੇ ਵਿੱਚ ਗਰਭਵਤੀ ਔਰਤਾਂ ਦੇ ਪਰਿਵਾਰਕ ਮੈਂਬਰਾਂ ਨਾਲ ਕੌਂਸ ਲੰਗ ਕਰਨ ਅਤੇ ਉਨ੍ਹਾਂ ਦੀ ਖੁਰਾਕ ਬਾਰੇ ਸਹੀ ਜਾਣਕਾਰੀ ਪ੍ਰਦਾਨ ਕਰਨ।

ਮੈਂਬਰ ਫੂਡ ਕਮਿਸ਼ਨ ਨੇ ਮੀਟਿੰਗ ਤੋਂ ਪਹਿਲਾਂ ਬਿਆਸ, ਮਾਨਾਂਵਾਲਾ, ਰਈਆ ਦੇ ਸਰਕਾਰੀ ਸਕੂਲਾਂ ਅਤੇ ਆਂਗਨਵਾੜੀ ਕੇਂਦਰਾਂ ਦੀ ਚੈਕਿੰਗ ਵੀ ਕੀਤੀ ਅਤੇ ਉਥੇ ਬਣ ਰਹੇ ਮਿਡ ਡੇ  ਮੀਲ ਦੀ ਗੁਣਵੱਤਾ ਨੂੰ ਵੀ ਜਾਚਿਆ। ਸ੍ਰੀ ਚਾਵਲਾ ਵੱਲੋਂ ਸਰਪੰਚ ਬਿਆਸ ਦਫਤਰ ਵਿਖੇ ਪੁੱਜ ਕੇ  ਪਿੰਡ ਵਿੱਚ ਵੰਡੇ ਜਾਣ ਵਾਲੇ ਰਾਸ਼ਨ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਸਮੇਂ ਸਿਰ ਪੁੱਜਦਾ ਕੀਤਾ ਜਾਵੇ ਅਤੇ ਲੋੜਵੰਦਾਂ ਤੱਕ ਆਟਾ ਦਾਲ ਸਕੀਮ ਦੀ ਵੰਡ ਨੂੰ ਯਕੀਨੀ ਬਣਾਉਣ ਲਈ ਕਿਹਾ। ਸ਼੍ਰੀਮਤੀ ਚਾਵਲਾ ਵੱਲੋਂ ਬਲਾਕ ਰਈਆ ਅਤੇ ਬਲਾਕ ਵੇਰਕਾ ਦੇ ਆਂਗਨਵਾੜੀ ਕੇਂਦਰਾਂ ਦੇ ਦੌਰੇ ਦੌਰਾਨ ਬਲਾਕ ਰਈਆ ਅਧੀਨ ਬਸਤੀ ਡੁੱਬਗੜ੍ਹ ਅਤੇ ਬਲਾਕ ਵੇਰਕਾ ਮਾਨਾਂਵਾਲਾ ਆਂਗਨਵਾੜੀ ਕੇਂਦਰ ਦੀ ਚੈਕਿੰਗ ਦੌਰਾਨ ਪ੍ਰੀ ਸਕੂਲ ਦੀਆਂ ਗਤੀਵਿਧੀਆ ਅਤੇ ਆਂਗਨਵਾੜੀ ਕੇਦਰ ਦੇ ਕੰਮਕਾਜ ਦੀ ਸਮੀਖਿਆ ਕੀਤੀ ਅਤੇ ਲਾਭਪਾਤਰੀਆਂ ਦੀ ਸੂਚੀ ਅਤੇ ਆਂਗਨਵਾੜੀ ਕੇਦਰਾਂ ਦਾ ਰਿਕਾਰਡ ਵੀ ਵਾਚਿਆ। ਮੈਂਬਰ ਫੂਡ ਕਮਿਸ਼ਨ ਪੰਜਾਬ ਵੱਲੋਂ ਆਂਗਨਵਾੜੀ ਕੇਂਦਰਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਬੱਚਿਆਂ ਨੂੰ ਹੀ ਵਧੀਆ ਮਿਡ ਡੇ ਮੀਲ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਸ੍ਰੀ ਰਣਬੀਰ ਸਿੰਘ ਮੁੱਧਲ, ਜਿਲ੍ਹਾ ਸਿਖਿਆ ਅਫਸਰ ਪ੍ਰਾਇਮਰੀ ਸ੍ਰੀ ਰਾਜੇਸ਼ ਸ਼ਰਮਾ, ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰ ਮਨਜਿੰਦਰ ਸਿੰਘ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਅਸੀਸ ਇੰਦਰ ਸਿੰਘ, ਜਿਲ੍ਹਾ ਟੀਕਾਕਰਨ ਅਫਸਰ ਡਾ: ਕਮਲਜੀਤ ਸਿੰਘ, ਸੀ:ਡੀ:ਪੀ:ਓ ਮੈਡਮ ਖੁਸ਼ਮੀਤ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।