
ਫਿਰੋਜ਼ਪੁਰ, 15 ਫਰਵਰੀ 2022
ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਦੇ ਫੀਲਡ ਆਊਟਰੀਚ ਬਿਉਰੋ ਵੱਲੋਂ ਸੀਨੀਅਰ ਸਿਟੀਜ਼ਨ ਕਾਉਂਸਿਲ, ਮਖੂ ਗੇਟ ਵਿਖੇ ਵੋਟਰ ਜਾਗਰੂਕਤਾ ਬਾਰੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਬਿਉਰੋ ਵੱਲੋਂ ਕਰਵਾਏ ਗਏ ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਆਪਣੀ ਵੋਟ ਦਾ ਇਸਤੇਮਾਲ ਸੂਝ-ਬੂਝ ਨਾਲ ਕਰਨ ਹਿੱਤ ਵੋਟਰਾਂ ਨੂੰ ਜਾਗਰੂਕ ਕੀਤਾ ਗਿਆ।
ਹੋਰ ਪੜ੍ਹੋ :- ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ ‘ਆਪ’ ਦੀ ਸਰਕਾਰ ਭੇਜੇਗੀ ਜੇਲ: ਰਾਘਵ ਚੱਢਾ
ਇਸ ਮੌਕੇ ਸੀਨੀਅਰ ਸਿਟੀਜ਼ਨ ਕਾਉਂਸਿਲ ਦੇ ਪ੍ਰਧਾਨ ਪੀ.ਡੀ. ਸ਼ਰਮਾ, ਫੀਲਡ ਪਬਲੀਸਿਟੀ ਅਫ਼ਸਰ ਰਾਜੇਸ਼ ਬਾਲੀ ਅਤੇ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਨੇ ਸੀਨੀਅਰ ਸਿਟੀਜ਼ਨਸ, ਨੌਜਵਾਨਾਂ ਅਤੇ ਅੰਧ ਵਿਦਿਆਲਿਆ ਦੇ ਵੋਟ ਪਾਉਣ ਯੋਗ ਵਿਦਿਆਰਥੀਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਪੂਰੀ ਜ਼ਿੰਮੇਵਾਰੀ ਨਾਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਤੇ ਡਰ ਤੋਂ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਵੋਟ ਦੇ ਸਹੀ ਇਸਤੇਮਾਲ ਨਾਲ ਹੀ ਅਸੀਂ ਆਪਣੇ ਲੋਕਤੰਤਰ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰ ਸਕਦੇ ਹਾਂ।
ਇਸ ਮੌਕੇ ਚੋਣਾਂ ਨਾਲ ਸਬੰਧਿਤ ਮਹੱਤਵਪੂਰਨ ਐਪ ਜਿਵੇਂ ਕਿ ਵੋਟਰ ਹੈਲਪਲਾਈਨ, ਸੀ-ਵਿਜ਼ਿਲ, ਆਪਣੇ ਉਮੀਦਵਾਰ ਨੂੰ ਜਾਣੋ ਐਪਸ ਦੀ ਵਰਤੋਂ ਬਾਰੇ ਵੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਸਾਰਿਆਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਹੁੰ ਵੀ ਚੁਕਾਈ ਗਈ।
ਇਸ ਤੋਂ ਪਹਿਲਾਂ ਸੀਨੀਅਰ ਸਿਟੀਜ਼ਨਸ ਅਤੇ ਵਿਜ਼ੁਅਲੀ ਚੈਲੰਜ਼ਡ ਵੋਟਰਾਂ ਨੂੰ ਮੁੱਖ ਚੋਣ ਅਫ਼ਸਰ ਵੱਲੋਂ ਜਾਰੀ ਬੈਜ ਵੀ ਵੰਡੇ ਗਏ।

English





