ਵੱਡੀ ਗਿਣਤੀ ਵਿਚ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਵਿਚ ਹੀ ਮਿਲੀਆਂ ਸਰਕਾਰੀ ਸੇਵਾਵਾਂ
ਫਾਜਿਲ਼ਕਾ, 31 ਜਨਵਰੀ 2023
ਫਾਜਿ਼ਲਕਾ ਜਿ਼ਲ੍ਹੇ ਦੇ ਸਰਹੱਦੀ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਉਦੇਸ਼ ਨਾਲ ਸ਼ੁਰੂ ਕੀਤੇ ਮਿਸ਼ਨ ਆਬਾਦ 30 ਤਹਿਤ ਅੱਜ ਜਿ਼ਲ੍ਹੇ ਦੇ ਪਿੰਡ ਮੌਜਮ ਅਤੇ ਮੁਹਾਰ ਖੀਵਾ ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ।ਡਿਪਟੀ ਕਮਿਸ਼ਨਰ ਡਾ: ਸੇਨੂੰ ਦੂੱਗਲ ਆਈਏਐਸ ਅਤੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਵਿਸੇਸ਼ ਤੌਰ ਤੇ ਪਿੰਡ ਮੌਜਮ ਵਿਖੇ ਪਹੁੰਚ ਕੇ ਇਸ ਕੈਂਪ ਦਾ ਜਾਇਜ਼ਾ ਲਿਆ ਅਤੇ ਲੋਕਾਂ ਦੀਆਂ ਮੁਸਕਿਲਾਂ ਸੁਣੀਆਂ।ਇਸ ਮੌਕੇ ਉਨ੍ਹਾਂ ਦੇ ਨਾਲ ਐਸਪੀ ਸ੍ਰੀ ਮੋਹਨ ਲਾਲ, ਡੀਐਸਪੀ ਸ੍ਰੀ ਸੁਬੇਗ ਸਿੰਘ, ਬੀਐਸਐਫ ਦੇ ਅਧਿਕਾਰੀ ਸ੍ਰੀ ਲਵ ਕੁਮਾਰ ਵੀ ਹਾਜਰ ਸਨ।
ਹੋਰ ਪੜ੍ਹੋ – ਸਿੱਖਿਆ ਵਿਭਾਗ ਵਿੱਚ ਕੰਮ ਕਰਦੇ 14 ਪਾਰਟ ਟਾਈਮ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਗਿਆ
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੱੁਗਲ ਨੇ ਲੋਕਾਂ ਵਿਚਕਾਰ ਬੈਠਕੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਹਾਜਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਿ਼ਕਾਇਤਾਂ ਦਾ ਸਮਾਂਬੱਧ ਨਿਪਟਾਰਾ ਕਰਨ ਦੀਆਂ ਹਦਾਇਤਾਂ ਕੀਤੀਆਂ।ਡਿਪਟੀ ਕਮਿਸ਼ਨਰ ਡਾ: ਸੇਨੂੰ ਦੂੱਗਲ ਨੇ ਦੱਸਿਆ ਕਿ ਇੰਨ੍ਹਾਂ ਕੈਂਪਾਂ ਦਾ ਉਦੇਸ ਹੈ ਕਿ ਲੋਕਾਂ ਨੂੰ ਪਿੰਡਾਂ ਵਿਚ ਉਨ੍ਹਾਂ ਦੇ ਘਰਾਂ ਦੇ ਨਜਦੀਕ ਹੀ ਸਰਕਾਰੀ ਸੇਵਾਵਾਂ ਮਿਲਣ ਅਤੇ ਲੋਕਾਂ ਨੂੰ ਸਰਕਾਰੀ ਕੰਮਕਾਜ ਲਈ ਸ਼ਹਿਰ ਵਿਚ ਸਥਿਤ ਦਫ਼ਤਰਾਂ ਤੱਕ ਨਾ ਆਉਣਾ ਪਵੇ।
ਇਸ ਮੌਕੇ ਪਿੰਡ ਦੇ ਲੋਕਾਂ ਨੇ ਵੀ ਉਤਸਾਹ ਨਾਲ ਕੈਂਪ ਵਿਚ ਭਾਗ ਲਿਆ ਅਤੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਆਪਣੇ ਕੰਮ ਕਰਵਾਏ। ਵੱਖ ਵੱਖ ਵਿਭਾਗਾਂ ਵੱਲੋਂ ਇੱਥੇ ਆਪਣੇ ਸਟਾਲ ਲਗਾਏ ਗਏ ਸਨ। ਸੇਵਾ ਕੇਂਦਰ ਵੱਲੋਂ ਵੀ ਇੱਥੇ ਆਪਣੀਆਂ ਆਨਲਾਈਨ ਸੇਵਾਵਾਂ ਦੇਣ ਦਾ ਵੀ ਪ੍ਰਬੰਧ ਕੀਤਾ ਗਿਆ ਸੀ।ਇਸ ਮੌਕੇ ਬੀਐਸਐਫ ਅਤੇ ਪੁਲਿਸ ਵਿਭਾਗ ਵੱਲੋਂ ਵੀ ਪਿੰਡ ਵਾਸੀਆਂ ਨਾਲ ਸੰਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਨਸ਼ੇ ਦੀ ਤਸਕਰੀ ਕਰਨ ਵਾਲਿਆਂ ਦੀ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਕੰਵਲਜੀਤ ਸਿੰਘ, ਸੇਵਾ ਕੇਂਦਰ ਦੇ ਜਿ਼ਲ੍ਹਾ ਇੰਜਾਰਜ ਸ੍ਰੀ ਗਗਨਦੀਪ ਸਿੰਘ ਵੀ ਹਾਜਰ ਸਨ।

English





