ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਜਲਦੀ ਹੱਲ ਕਰਨ ਦਾ ਦਿਵਾਇਆ ਭਰੋਸਾ
ਫਾਜ਼ਿਲਕਾ 27 ਸਤੰਬਰ :-
ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬੱਲੂਆਣਾ ਦੇ ਪਿੰਡ ਬਹਾਵਵਾਲਾ ਵਿਖੇ ਜਨ ਸੁਣਵਾਈ ਕੀਤੀ ਗਈ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਮੁਸ਼ਕਲਾਂ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਸਿਹਤ, ਸਿੱਖਿਆ ਅਤੇ ਵਿਕਾਸ ਆਦਿ ਪੱਖੋਂ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦਾ ਜਨਮ ਦਿਨ ਸੂਬਾ ਸਰਕਾਰ ਵੱਲੋਂ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਮਨਾਇਆ ਜਾ ਰਿਹਾ ਹੈ । ਉਨ੍ਹਾਂ ਸਮੂਹ ਲੋਕ ਜਨ ਨੂੰ ਅਪੀਲ ਕੀਤੀ ਕਿ ਉਹ 28 ਸਤੰਬਰ ਨੂੰ ਆਪਣੇ ਘਰ ਅੱਗੇ ਮੋਮਬੱਤੀ ਜਾਂ ਦੀਵਾ ਜ਼ਰੂਰ ਜਲਾਉਣ ਅਤੇ ਇਸ ਦਿਨ ਆਪਣੇ ਘਰਾਂ ਤੇ ਤਿਰੰਗਾ ਵੀ ਲਹਿਰਾਉਣ।
ਇਸ ਮੌਕੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਬਲਾਕ ਪ੍ਰਧਾਨ ਅੰਗਰੇਜ਼ ਸਿੰਘ, ਬਲਜੀਤ ਸਿੰਘ ਸਰਕਲ ਪ੍ਰਧਾਨ, ਮੈਂਬਰ ਥਾਣਾ ਸਿੰਘ, ਤਰਸੇਮ ਸਿੰਘ, ਕੁਲਵਿੰਦਰ ਸਿੰਘ ਮਾਨ, ਲਖਵਿੰਦਰ ਸਿੰਘ, ਗੁਰਦੀਪ ਸਿੰਘ,ਕਾਲੂ ਰਾਮ, ਸਿਮਰਨ ਸਿੰਘ,ਨੱਥੂ ਸਿੰਘ ਖਾਲਸਾ, ਗੁਰਲਾਲ ਸਿੰਘ, ਅਮਰੀਕ ਸਿੰਘ, ਭੁਪਿੰਦਰ ਸਿੰਘ, ਹੈਪੀ ਸਿੰਘ, ਗੁਰਵੀਰ ਸਿੰਘ, ਧਰਮਵੀਰ ਗੌਦਾਰਾ, ਬਲਦੇਵ ਸਿੰਘ, ਸਰਜੀਤ ਸਿੰਘ ਫੋਜੀ, ਰਾਜਿੰਦਰ ਸਿੰਘ ਖਾਲਸਾ, ਬਲਜੀਤ ਸਿੰਘ, ਬੂਟਾ ਸਿੰਘ, ਗੁਰਲਾਲ ਸਿੰਘ,ਅਮਨ, ਮਾਸਟਰ ਭਜਨ ਲਾਲ, ਗੁਰਸੇਵਕ ਸਿੰਘ, ਸਤਵੰਤ ਸਿੰਘ , ਰਾਜੇਸ਼ ਭਾਦੂ, ਗੁਰਪਾਲ ਸਿੰਘ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ

English






