ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰ: 49 ਦੇ ਨਿਊ ਕਰਤਾਰ ਨਗਰ ‘ਚ ਕੀਤਾ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ

MLA Kulwant Singh Sidhu (1)
 ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਵਾਰਡ ਨੰ: 49 ਦੇ ਨਿਊ ਕਰਤਾਰ ਨਗਰ 'ਚ ਕੀਤਾ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ
ਕਿਹਾ ! 28.54 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੰਮ 3 ਮਹੀਨਿਆਂ ‘ਚ ਕੀਤਾ ਜਾਵੇਗਾ ਮੁਕੰਮਲ
ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਾਉਣਾ ਮੁੱਖ ਟੀਚਾ – ਵਿਧਾਇਕ ਕੁਲਵੰਤ ਸਿੰਘ ਸਿੱਧੂ
ਲੁਧਿਆਣਾ, 13 ਅਪ੍ਰੈਲ 2022
ਹਲਕਾ ਆਤਮ ਨਗਰ ਤੋਂ ਵਿਧਾਇਕ ਸ.ਕੁਲਵੰਤ ਸਿੰਘ ਸਿੱਧੂ ਵੱਲੋਂ ਅੱਜ ਵਾਰਡ ਨੰਬਰ 49 ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਸੜ੍ਹਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ।

ਹੋਰ ਪੜ੍ਹੋ :-ਰੈੱਡ ਕ੍ਰਾਸ ਭਵਨ ਦੀ ਕੰਟੀਨ ਦੀ ਬੋਲੀ 19 ਅਪ੍ਰੈਲ ਨੂੰ

ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਐਕਸੀਅਨ ਸ. ਜਸਪਾਲ ਸਿੰਘ, ਐਸ.ਡੀ.ਓ. ਸ੍ਰੀ ਜਤਿਨ ਕਾਂਸਲ, ਜੇ.ਈ. ਸ. ਸਿਮਰਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਵੀ ਮੌਜੂਦ ਸਨ।

ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਤਹਿਤ ਧੂਰੀ ਰੇਲਵੇ ਲਾਈਨ ਦੇ ਨਾਲ ਲੱਗਦੀਆਂ ਸੜ੍ਹਕਾਂ ਦਾ ਨਿਰਮਾਣ ਕੀਤਾ ਜਾਵੇਗਾ ਜਿਸ ‘ਤੇ ਕਰੀਬ 28.54 ਲੱਖ ਰੁਪਏ ਦੀ ਲਾਗਤ ਆਵੇਗੀ।

ਵਿਧਾਇਕ ਸਿੱਧੂ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਲੋਕਾਂ ਦੀ ਸਰਕਾਰ ਵੱਲੋਂ ਹਰ ਗਲੀ, ਸੜਕ ਨੂੰ ਇੱਕ-ਇੱਕ ਕਰਕੇ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।