ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ
ਤਪਾ/ਬਰਨਾਲਾ, 30 ਅਪ੍ਰੈਲ 2022
ਸੂਬੇ ਵਿਚ ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਗ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਲਈ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਨੂੰ ਸਮਰਪਿਤ ਕੀਤੇ ਫਾਇਰ ਟੈਂਡਰਾਂ ‘ਚੋਂ 2 ਫਾਇਰ ਟੈਂਡਰ ਨਗਰ ਕੌਂਸਲ ਤਪਾ ਦਫਤਰ ਵਿਖੇ ਪੁੱਜੇ।
ਹੋਰ ਪੜ੍ਹੋ :-ਸ਼ਾਂਤੀ ਕਮੇਟੀ ਦੀ ਮੀਟਿੰਗ ‘ਚ ਆਪਸੀ ਭਾਈਚਾਰਾ ਤੇ ਫ਼ਿਰਕੂ ਇਕਸੁਰਤਾ ਕਾਇਮ ਰੱਖਣ ‘ਤੇ ਜ਼ੋਰ
ਇਸ ਮੌਕੇ ਨਗਰ ਕੌਂਸਲ ਦਫ਼ਤਰ ਤਪਾ ਵਿਖੇ ਨਵੀਂਆਂ ਅੱਗ ਬੁਝਾਊ ਗੱਡੀਆਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਵਿਧਾਨ ਸਭਾ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ, ਉਥੇ ਕਿਹਾ ਕਿ ਵਿਧਾਨ ਸਭਾ ਹਲਕਾ ਭਦੌੜ ਨੂੰ ਇਹ ਵੱਡੀ ਸਹੂਲਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫਾਇਰ ਟੈਂਡਰਾਂ ਵਿਚ ਮਲਟੀਪਰਪਜ਼ ਫਾਇਰ ਅਤੇ ਮਿੰਨੀ ਫਾਇਰ ਟੈਂਡਰ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੀਆਂ ਫਾਇਰ ਬ੍ਰਿਗੇਡ ਗੱਡੀਆਂ ਨਾਲ ਅੱਗ ਲੱਗਣ ਦੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਰੋਕਣ ਵਿੱਚ ਵੱਡੀ ਮਦਦ ਮਿਲੇਗੀ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਤਪਾ ਸ੍ਰੀਮਤੀ ਸਿਮਰਪ੍ਰੀਤ ਕੌਰ, ਕਾਰਜ ਸਾਧਕ ਅਫਸਰ ਨਗਰ ਕੌਂਸਲ ਤਪਾ ਮੋਹਿਤ ਕੁਮਾਰ, ਤਹਿਸੀਲਦਾਰ ਸ੍ਰੀ ਬਾਦਲਦੀਨ ਤੇ ਹੋਰ ਪਤਵੰਤੇ ਹਾਜ਼ਰ ਸਨ।

English





