ਸੂਬਾ ਸਰਕਾਰ ਵਸਨੀਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ – ਚੌਧਰੀ ਮਦਨ ਲਾਲ ਬੱਗਾ
ਲੁਧਿਆਣਾ 07 ਮਈ 2022
ਅੱਜ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਸ਼੍ਰੀ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਹੈਬੋਵਾਲ ਵਿਖੇ, ਨੇੜੇ ਭੂਰੀ ਵਾਲਾ ਗੁਰਦੁਆਰਾ ਸਾਹਿਬ ਤੋਂ ਹੈਬੋਵਾਲ ਚੌਂਕ ਤੱਕ ਦੀ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਹੋਰ ਪੜ੍ਹੋ :-ਝੀਂਗਾ ਪਾਲਣ ਵਿਚ ਫਾਜਿ਼ਲਕਾ ਜਿ਼ਲ੍ਹਾ ਲਿਖ ਰਿਹਾ ਹੈ ਸਫਲਤਾ ਦੀ ਨਵੀਂ ਇਬਾਰਤ
ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦੇ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਰੌਕੀ ਭਾਟੀਆ, ਪੁਸ਼ਪਿੰਦਰ ਭਨੋਟ, ਅਨਿਲ ਸ਼ਰਮਾ, ਅਮਨ ਬੱਗਾ, ਗੌਰਵ ਬੱਗਾ, ਕੁਮਾਰ ਗੌਰਵ, ਦਸ਼ਮੇਸ਼ ਸਿੰਘ, ਸਤੀਸ਼ ਡੰਗ, ਗੁਰਵੀਰ ਬਾਜਵਾ, ਨਰੇਸ਼ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

English






