ਨੌਜਵਾਨਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ – ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ

ਨੌਜਵਾਨਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ - ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ
ਨੌਜਵਾਨਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ - ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ
ਦਹੇੜੂ ਪਿੰਡ ਵਾਸੀਆਂ ਦੇ ਸਹਿਯੋਗ ਲਈ ਕੀਤਾ ਵਿਸ਼ੇਸ਼ ਧੰਨਵਾਦ
ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦਾ ਅਕਸ਼ੈ ਹੈਲਥ ਕਲੱਬ ਵੱਲੋਂ ਵਿਸ਼ੇਸ਼ ਸਨਮਾਨ

ਖੰਨਾ (ਲੁਧਿਆਣਾ), 29 ਮਾਰਚ 2022

ਹਲਕਾ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੂੰ ਅੱਜ ਅਕਸ਼ੈ ਹੈਲਥ ਕਲੱਬ ਵੱਲੋਂ ਸਨਮਾਨਿਤ ਕੀਤਾ ਗਿਆ।

ਹੋਰ ਪੜ੍ਹੋ :-ਹਰਸਿਮਰਤ ਕੌਰ ਬਾਦਲ ਵੱਲੋਂ ਸਿਹਤ ਮੰਤਰੀ ਨੂੰ ਏਮਜ਼ ਬਠਿੰਡਾ ਵਿਖੇ ਟਰੋਮਾ ਸਹੂਲਤਾਂ ਅਪਗ੍ਰੇਡ ਕਰਨ ਵਾਸਤੇ ਫੰਡਾਂ ਦੀ ਪ੍ਰਵਾਨਗੀ ਦੇਣ ਦੀ ਅਪੀਲ

ਵਿਧਾਇਕ ਸੌਦ ਵੱਲੋਂ ਵਿਸ਼ਵਾਸ਼ ਦੁਆਇਆ ਗਿਆ ਕਿ ਉਹ ਪੰਜਾਬ ਦੇ ਨੌਜਵਾਨਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰਨਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੋਜਵਾਨਾਂ ਨੂੰ ਖੇਡ ਸਹੂਲਤਾਂ ਮੁੱਹਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਤੋਂ ਬਾਅਦ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਪਿੰਡ ਦਹੇੜੂ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਪਿੰਡ ਵਾਸੀਆਂ ਦਾ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਵਿਸ਼ੇਸ਼ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਵਚਨਬੱਧ ਹਨ।

ਉਨ੍ਹਾਂ ਕਿਹਾ ਉਨ੍ਹਾਂ ਦੇ ਹਲਕੇ ਦੇ ਕਿਸੇ ਵੀ ਵਸਨੀਕ ਨੂੰ ਹੁਣ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਹੋਣ ਨਹੀਂ ਦਿੱਤਾ ਜਾਵੇਗਾ ਅਤੇ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਕੰਮ ਦੇ ਬਦਲੇ ਰਿਸ਼ਵਤ ਮੰਗਦਾ ਹੈ ਤਾਂ ਇਲਾਕਾ ਨਿਵਾਸੀ ਸਰਕਾਰੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ 9501200200 ‘ਤੇ ਸ਼ਿਕਾਇਤ ਕਰ ਸਕਦੇ ਹਨ।