ਮੁਹਾਲੀ ਹਲਕਾ ਵਿਧਾਇਕ ਵੱਲੋਂ ਬਲੌਂਗੀ ਵਿਖੇ ਟਿਊਬਵੈੱਲ ਦਾ ਕੀਤਾ ਗਿਆ ਉਦਘਾਟਨ

Mr. Kulwant Singh MLA
ਮੁਹਾਲੀ ਹਲਕਾ ਵਿਧਾਇਕ ਵੱਲੋਂ ਬਲੌਂਗੀ ਵਿਖੇ ਟਿਊਬਵੈੱਲ ਦਾ ਕੀਤਾ ਗਿਆ ਉਦਘਾਟਨ
ਪਾਣੀ ਦੀ ਕਮੀ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਦੋ ਹੋਰ ਟਿਊਬਵੈੱਲ ਲਗਾਏ ਜਾਣਗੇ : ਕੁਲਵੰਤ ਸਿੰਘ
ਐਸ.ਏ.ਐਸ ਨਗਰ 8 ਮਈ 2022
ਸਥਾਨਕ ਲੋਕਾਂ ਨਾਲ ਕੀਤੇ ਹੋਏ ਵਾਅਦੇ ਨੂੰ ਪੂਰਾ ਕਰਦਿਆਂ ਮੁਹਾਲੀ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਬਲੌਂਗੀ ਵਿਖੇ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗਰਮੀਆਂ ਦੌਰਾਨ ਪੀਣ ਵਾਲੇ ਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਦੋ ਹੋਰ ਟਿਊਬਵੈੱਲ ਲਗਾਏ ਜਾਣਗੇ ਅਤੇ ਫਿਰਨੀ ਦੀ ਸੜਕ ਨੂੰ ਵੀ ਜਲਦ ਹੀ ਬਣਾਇਆ ਜਾਵੇਗਾ ।

ਹੋਰ ਪੜ੍ਹੋ :-ਝੀਂਗਾ ਪਾਲਣ ਵਿਚ ਫਾਜਿ਼ਲਕਾ ਜਿ਼ਲ੍ਹਾ ਲਿਖ ਰਿਹਾ ਹੈ ਸਫਲਤਾ ਦੀ ਨਵੀਂ ਇਬਾਰਤ

ਵਧੇਰੇ ਜਾਣਕਾਰੀ ਦਿੰਦੇ ਹੋਏ ਹਲਕਾ ਵਿਧਾਇਕ ਸ੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਫਤਵਾ ਦੇ ਕੇ ਸੱਤਾ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ਤੇ ਖ਼ਰਾ ਉਤਰੇਗੀ ਅਤੇ ਹਰ ਕੀਤੇ ਹੋਏ ਵਾਅਦੇ ਨੂੰ ਪੂਰਾ ਕਰੇਗੀ ।ਉਨ੍ਹਾਂ ਦੱਸਿਆ ਕਿ ਇਕ ਮਹੀਨੇ ਦੇ ਅੰਦਰ ਬਲੌਂਗੀ ਵਾਸੀਆਂ ਦੀ ਪਾਣੀ ਦੀ ਵੱਡੀ ਸਮੱਸਿਆ ਨੂੰ ਹੱਲ ਕੀਤਾ ਗਿਆ ਹੈ l ਉਨ੍ਹਾਂ ਸਥਾਨਕ ਲੋਕਾਂ ਦੀਆਂ ਹੋਰ ਸਮੱਸਿਆਵਾਂ ਨੂੰ ਸੁਣਿਆ ਅਤੇ ਛੇਤੀ ਹੀ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ  ਦਿੱਤਾ।
ਜ਼ਿਕਰਯੋਗ ਹੈ ਕਿ ਸ੍ਰੀ ਕੁਲਵੰਤ ਸਿੰਘ ਵਿਧਾਇਕ ਹਲਕਾ ਮੁਹਾਲੀ ਨੂੰ ਪਿਛਲੇ ਦਿਨਾਂ ‘ਚ ਬਲੌਂਗੀ ਵਿਖੇ ਪੀਣ ਵਾਲੇ ਪਾਣੀ ਦੀ ਆ ਰਹੀ ਕਮੀ ਦੀ ਸ਼ਿਕਾਇਤ ਫੋਨ ਕਾਲ ਰਾਹੀਂ ਪ੍ਰਾਪਤ ਹੋਈ ਸੀ।ਮਿਲੀ ਸ਼ਿਕਾਇਤ ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਕਰੀਬ ਇੱਕ ਮਹੀਨੇ ਦੇ ਅੰਦਰ ਪੀਣ ਵਾਲੇ ਪਾਣੀ ਦਾ ਟਿਊਬਵੈੱਲ ਲਗਾ ਕੇ ਲੋਕਾਂ ਦੀ ਵੱਡੀ ਸਮੱਸਿਆ ਨੂੰ ਹੱਲ ਕੀਤਾ ਹੈ।ਇਸ ਦੌਰਾਨ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ।
ਇਸ ਮੌਕੇ ਪਿੰਡ ਦੇ ਸਰਪੰਚ,ਪੰਚ ਅਤੇ ਪਿੰਡ ਵਾਸੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।