ਜਗਰਾਓ (ਲੁਧਿਆਣਾ), 1 ਸਤੰਬਰ 2021 ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਵਾਈਸ ਚੇਅਰਮੈਨ ਮੁਹੰਮਦ ਗੁਲਾਬ ਨੇ ਬੁੱਧਵਾਰ ਨੂੰ ਸ਼ਹਿਰ ਵਿੱਚ ਇੱਕ ਕੋਵਿਡ ਟੀਕਾਕਰਨ ਕੈਂਪ ਦਾ ਉਦਘਾਟਨ ਕੀਤਾ।
ਵਾਇਰਸ ਨੂੰ ਰੋਕਣ ਲਈ ਵੈਕਸੀਨ ਦੀ ਕੁੰਜੀ ਦੱਸਦੇ ਹੋਏ ਗੁਲਾਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਵੈਕਸੀਨ ਲਗਵਾਉਣ ਲਈ ਅੱਗੇ ਆਉਣ ਅਤੇ ਵਾਇਰਸ ਵਿਰੁੱਧ ਇਸ ਜੰਗ ਵਿੱਚ ਰਾਸ਼ਟਰ ਪ੍ਰਤੀ ਆਪਣਾ ਫਰਜ਼ ਨਿਭਾਉਣ।
ਉਨ੍ਹਾਂ ਕਿਹਾ ਕਿ ਸਮਾਜਿਕ ਸੰਸਥਾਵਾਂ ਦੇ ਮੋਢਿਆਾਂ ‘ਤੇ ਵੱਡੀ ਜ਼ਿੰਮੇਵਾਰੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਖੇਤਰਾਂ ਦੇ ਹਰੇਕ ਯੋਗ ਵਸਨੀਕ ਨੂੰ ਤੁਰੰਤ ਵੈਕਸੀਨ ਮਿਲੇ। ਉਨ੍ਹਾਂ ਕਿਹਾ ਕਿ ਟੀਕਾਕਰਨ ਮਹਾਂਮਾਰੀ ਨਾਲ ਲੜਨ ਦਾ ਇਕੋ ਇਕ ਰਸਤਾ ਵੈਕਸੀਨ ਹੈ ਜੋ ਕਿ ਜ਼ਿਲੇ ਵਿਚ ਤੇਜ਼ੀ ਨਾਲ ਵੱਧ ਰਿਹਾ ਹੈ।
ਉਨ੍ਹਾਂ ਸੰਸਥਾਵਾਂ ਨੂੰ ਸੋਸ਼ਲ ਮੀਡੀਆ ਰਾਹੀਂ ਟੀਕਾਕਰਨ ਕੈਂਪ ਬਾਰੇ ਪ੍ਰਚਾਰ ਕਰਨ ਲਈ ਕਿਹਾ ਤਾਂ ਜੋ ਲੋਕ ਕਿਸੇ ਵੀ ਗਲਤਫਹਿਮੀ ਦਾ ਸ਼ਿਕਾਰ ਨਾ ਹੋਣ ਅਤੇ ਟੀਕੇ ਨੂੰ ਲਗਵਾਉਣ।
ਉਨ੍ਹਾਂ ਕਿਹਾ ਕਿ ਅਸੀਂ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨ ਦੇ ਕੇ ਵਾਇਰਸ ਦੀ ਪ੍ਰਸਾਰਣ ਲੜੀ ਨੂੰ ਤੋੜ ਸਕਦੇ ਹਾਂ ਅਤੇ ਕੀਮਤੀ ਜਾਨਾਂ ਬਚਾ ਸਕਦੇ ਹਾਂ।
ਇਸ ਮੌਕੇ ਈਸ਼ਵਰਜੋਤ ਚੀਮਾ, ਗੌਤਮ ਸ਼ਰਮਾ, ਕਮਲ ਰਾਮਪਾਲ, ਅਲਾਉਦੀਨ ਅੰਸਾਰੀ, ਫਿਰੋਜ਼ ਅੰਸਾਰੀ, ਅਸਗਰ ਗੋਰਾ, ਰਾਹੁਲ ਦੁੱਗਚ ਅਤੇ ਸਾਹਿਲ ਹਾਜ਼ਰ ਸਨ।
ਸਬੰਧਤ ਤਸਵੀਰਾਂ ਵੀ ਨਾਲ ਲਗਾ ਦਿੱਤੀਆਂ ਗਈਆਂ ਹਨ

English






