
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਵਿਧਾਨ ਸਭਾ ਹਲਕਾ ਬਲਾਚੌਰ ਤੋਂ ਬੀਬੀ ਸੁਨੀਤਾ ਚੌਧਰੀ ਜੋ ਕਿ ਸਵਰਗਵਾਸੀ ਚੌਧਰੀ ਨੰਦ ਲਾਲ ਸਾਬਕਾ ਮੁੱਖ ਸੰਸਦੀ ਸਕੱਤਰ ਦੇ ਨੂੁੰਹ ਹਨ ਉਮੀਦਵਾਰ ਹੋਣਗੇ, ਹਲਕਾ ਸ਼ਾਹਕੋਟ ਤੋਂ ਨੌਂਜਵਾਨ ਆਗੂ ਸ. ਬਚਿੱਤਰ ਸਿੰਘ ਕੋਹਾੜ ਜੋ ਕਿ ਸਵਰਗਵਾਸੀ ਸਾਬਕਾ ਕੈਬਨਿਟ ਮੰਤਰੀ ਸ. ਅਜੀਤ ਸਿੰਘ ਕੋਹਾੜ ਦੇ ਪੋਤਰੇ ਹਨ ਪਾਰਟੀ ਦੇ ਉਮੀਦਵਾਰ ਹੋਣਗੇ ਅਤੇ ਵਿਧਾਨ ਸਭਾ ਹਲਕਾ ਪਟਿਆਲਾ ਦਿਹਾਤੀ ਤੋਂ ਯੂਥ ਅਕਾਲੀ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਕੌਂਸਲਰ, ਨਗਰ ਨਿਗਮ ਪਟਿਆਲਾ ਸ. ਜਸਪਾਲ ਸਿੰਘ ਬਿੱਟੂ ਚੱਠਾ ਪਾਰਟੀ ਦੇ ਉਮੀਦਵਾਰ ਹੋਣਗੇ। ਅੱਜ ਐਲਾਨੇ ਤਿੰਨੇ ਉਮੀਦਵਾਰਾਂ ਸਮੇਤ ਪਾਰਟੀ ਵੱਲੋਂ ਹੁਣ ਤੱਕ 83 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

English





