ਸੇਵਾ ਕੇਂਦਰਾਂ ਵਿਚ ਹਰ ਘਰ ਤਿਰੰਗਾ ਮੁਹਿੰਮ ਤਹਿਤ ਲਹਿਰਾਏ ਕੌਮੀ ਝੰਡੇ

ਫਾਜਿ਼ਲਕਾ, 12 ਅਗਸਤ :- 

 

ਆਜਾਦੀ ਦਾ ਅੰਮ੍ਰਿਤ ਮਹਾਉਤਸਵ ਤਹਿਤ ਹਰ ਘਰ ਤਿਰੰਗਾ ਮੁਹਿੰਮ ਦੇ ਮੱਦੇਨਜਰ ਫਾਜਿ਼ਲਕਾ ਜਿ਼ਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ।ਸੇਵਾ ਕੇਂਦਰ ਦੇ ਜਿ਼ਲ੍ਹਾ ਮੈਨਜਰ ਸ੍ਰੀ ਗਗਨਦੀਪ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਸੇਵਾ ਕੇਂਦਰਾਂ ਦੇ ਸਟਾਫ ਨੇ ਉਤਸਾਹ ਨਾਲ ਇਸ ਮੁਹਿੰਮ ਵਿਚ ਭਾਗ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਚ ਆਉਣ ਵਾਲੇ ਲੋਕਾਂ ਨੂੰ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ 13 ਤੋਂ 15 ਅਗਸਤ ਤੱਕ ਆਪਣੇ ਘਰਾਂ ਤੇ ਤਿੰਰਗਾ ਲਹਿਰਾਉਣ। ਉਨ੍ਹਾਂ ਨੇ ਕਿਹਾ ਕਿ ਅੱਜ ਫਾਜਿ਼ਲਕਾ ਦੇ ਜਿ਼ਲ੍ਹਾ ਪੱਧਰੀ ਸੇਵਾ ਕੇਂਦਰ ਤੋਂ ਇਲਾਵਾ ਅਜੀਮ ਗੜ੍ਹ, ਬੱਲੂਆਣਾ, ਚੱਕ ਖੇੜੇ ਵਾਲਾ, ਚੱਕ ਸੁਹੇਲੇ ਵਾਲਾ, ਫਾਜਿ਼ਲਕਾ ਮਲੋਟ ਰੋਡ, ਘੱਲੂ, ਘੁਬਾਇਆ, ਦਾਣਾ ਮੰਡੀ ਅਬੋਹਰ, ਲਾਧੂਕਾ, ਮੰਡੀ ਅਮੀਨ ਗੰਜ,ਦਫ਼ਤਰ ਮਾਰਕਿਟ ਕਮੇਟੀ ਜਲਾਲਾਬਾਦ, ਦਫ਼ਤਰ ਨਗਰ ਕੌਂਸਲ ਫਾਜਿ਼ਲਕਾ, ਪੰਜਕੋਸੀ, ਸੱਪਾਂ ਵਾਲੀ, ਸੀਤੋ ਗੁਨੋ, ਤਹਿਸੀਲ ਅਬੋਹਰ, ਤਹਿਸੀਲ ਜਲਾਲਾਬਾਦ ਅਤੇ ਵਹਾਵਵਾਲਾ ਵਿਖੇ ਬਣੇ ਸੇਵਾ ਕੇਂਦਰਾਂ ਤੇ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਏਡੀਐਮ ਸ੍ਰੀ ਅਨਮੋਲ ਅਤੇ ਮਾਸਟਰ ਟ੍ਰੇਨਰ ਕੁਨਾਲ ਵੀ ਹਾਜਰ ਸਨ।