ਜ਼ਿਲ੍ਹੇ ਵਿੱਚ ਸੋਮਵਾਰ ਨੂੰ 18 ਨਾਮਜ਼ਦਗੀ ਪੱਤਰ ਹੋਏ ਦਾਖਲ : ਜ਼ਿਲਾ ਚੋਣ ਅਫ਼ਸਰ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

ਵਿਧਾਨ ਸਭਾ ਚੋਣਾਂ-2022

ਫਿਰੋਜ਼ਪੁਰ 31 ਜਨਵਰੀ 2022 

ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਗਿਰਿਸ਼ ਦਿਆਲਨ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਜ਼ਿਲੇ ਅੰਦਰ ਅੱਜ ਸੋਮਵਾਰ ਨੂੰ 18 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਜਿਸ ਵਿੱਚ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸਹਿਰੀ- 4, ਫਿਰੋਜ਼ਪੁਰ ਦਿਹਾਤੀ- 5, ਗੁਰੂਹਰਸਹਾਏ- 6 ਅਤੇ ਜ਼ੀਰਾ ਵਿਖੇ- 3 ਨਾਮਜ਼ਦਗੀਆਂ ਦਾਖਲ ਹੋਇਆ ਹਨ।

ਹੋਰ ਪੜ੍ਹੋ :-ਕੈਪਟਨ ਅਮਰਿੰਦਰ ਨੇ ਪਟਿਆਲਾ ਸ਼ਹਿਰੀ ਸੀਟ ਤੋਂ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ, ਪਾਰਟੀ ਦਫਤਰ ਦਾ ਕੀਤਾ ਉਦਘਾਟਨ

ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਗਿਰਿਸ਼ ਦਿਆਲਨ ਨਾਮਜ਼ਦਗੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ  ਦਿੰਦਿਆਂ ਦੱਸਿਆ ਕਿ ਹਲਕਾ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸਹਿਰੀ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਪਰਮਿੰਦਰ ਸਿੰਘ ਪਿੰਕੀ ਤੇ ਇੰਦਰਜੀਤ ਕੌਰ, ਆਜ਼ਾਦ ਦੇ ਤੌਰ ਤੇ ਰਾਜ ਅਤੇ ਸ੍ਰੋਮਣੀ ਅਕਾਲੀ ਦਲ ( ਅੰਮ੍ਰਿਤਸਰ) ਤੋਂ ਤਜਿੰਦਰ ਸਿੰਘ ਦਿਓਲ  ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਆਸ਼ੂ ਬੰਗੜ ਤੇ ਬਲਜੀਤ ਕੌਰ, ਰਿਪਬਲੀਕਨ ਪਾਰਟੀ ਆਫ ਇੰਡੀਆ ਏਕਤਾਵਾਦੀ ਤੋਂ ਬਗੀਚਾ ਸਿੰਘ ਧਾਲੀਵਾਲ ਅਤੇ ਆਮ ਆਦਮੀ ਪਾਰਟੀ ਤੋਂ ਰਜਨੀਸ਼ ਕੁਮਾਰ ਦਹੀਆ ਅਤੇ ਬਲਵਿੰਦਰ ਸਿੰਘ ਨੇ ਨਾਮਜ਼ਦਗੀ ਦਾਖਲ ਕਰਵਾਏ ਹਨ।  ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਤੋਂ ਆਜ਼ਾਦ ਦੇ ਤੌਰ ਤੇ ਪਰਕਾਸ਼ ਸਿੰਘ ਤੇ ਮੇਜਰ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਗੁਰਪਰਵੇਜ਼ ਸਿੰਘ ਤੇ ਹਰ ਕਰਮ ਜੋਤ ਕੌਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਵਿਜੇ ਕੁਮਾਰ ਅਤੇ ਅਮਿਤ ਕਾਲੜਾ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਵਿਧਾਨ ਸਭਾ ਹਲਕਾ ਜ਼ੀਰਾ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਕੁਲਬੀਰ ਸਿੰਘ ਜੀਰਾ, ਮਨਮੀਤ ਕੌਰ ਅਤੇ ਆਜ਼ਾਦ ਦੇ ਤੌਰ ਤੇ ਕਮਲਜੀਤ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ।