ਵਿਭਾਗੀ ਪ੍ਰੀਖਿਆ ਦੀਆਂ ਤਾਰੀਖਾਂ ’ਚ ਤਬਦੀਲੀ

ਹੁਣ ਵਿਭਾਗੀ ਪ੍ਰੀਖਿਆ 10 ਜਨਵਰੀ ਤੋਂ ਸ਼ੁਰੂ ਹੋਵੇਗੀ
ਚੰਡੀਗੜ, 24 ਦਸੰਬਰ:
ਪੰਜਾਬ ਦੀ ਵਿਭਾਗੀ ਪੀ੍ਰਖਿਆ ਕਮੇਟੀ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦੀ ਵਿਸ਼ੇਸ਼ ਸ਼ੇ੍ਰਣੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ ਦੀਆਂ ਤਾਰੀਖਾਂ ’ਚ ਤਬਦੀਲੀ ਕੀਤੀ ਗਈ ਹੈ, ਹੁਣ ਇਹ ਪ੍ਰੀਖਿਆ 10 ਜਨਵਰੀ ਤੋਂ 14 ਜਨਵਰੀ, 2022 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸਿਪਾ), ਸੈਕਟਰ 26, ਚੰਡੀਗੜ ਵਿਖੇ ਸਵੇਰੇ 9 ਤੋਂ ਦੁਪਹਿਰ 12 ਵਜੇ ਅਤੇ ਬਾਅਦ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਕਰਵਾਈ ਜਾਵੇਗੀ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਇਹ ਪ੍ਰੀਖਿਆ 27 ਦਸੰਬਰ, 2021 ਤੋਂ ਸ਼ੁਰੂ ਹੋ ਕੇ 31 ਦਸੰਬਰ, 2021 ਨੂੰ ਮੁਕੰਮਲ ਹੋਣੀ ਸੀ।