ਮੁੱਖ ਮੰਤਰੀ ਦੀ ਅਪੀਲ `ਤੇ ਕੇਂਦਰ ਵੱਲੋਂ ਪੰਜਾਬ ਨੂੰ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸ਼ੁਰੂ ਕਰਨ ਦੀ ਇਜਾਜ਼ਤ

CHARANJIT CHANI
ਮੁੱਖ ਮੰਤਰੀ ਚੰਨੀ ਨੇ ਹੜਤਾਲੀ ਨਰਸਾਂ ਨੂੰ ਉਨ੍ਹਾਂ ਦੀਆਂ ਮੰਗਾਂ ਦੇ ਜਲਦੀ ਹੱਲ ਦਾ ਦਿੱਤਾ ਭਰੋਸਾ
ਇਸ ਮੁੱਦੇ ਦੇ ਤੇਜ਼ੀ ਨਾਲ ਹੱਲ ਲਈ ਨਿੱਜੀ ਤੌਰ `ਤੇ ਦਖਲ ਦੇਣ ਲਈ ਪ੍ਰਧਾਨ ਮੰਤਰੀ ਦਾ ਕੀਤਾ ਧੰਨਵਾਦ
ਚੰਡੀਗੜ੍ਹ, 2 ਅਕਤੂਬਰ 2021
ਝੋਨੇ ਦੀ ਖ਼ਰੀਦ ਜਲਦੀ ਤੋਂ ਜਲਦੀ ਸ਼ੁਰੂ ਕਰਨ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਪੀਲ ਨੂੰ ਸਵਿਕਾਰਦਿਆਂ ਭਾਰਤ ਸਰਕਾਰ ਨੇ ਸੂਬੇ ਨੂੰ ਭਲਕੇ (3 ਅਕਤੂਬਰ) ਤੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

ਹੋਰ ਪੜ੍ਹੋ :-ਬਹੁਤ ਹੀ ਨਿੰਦਣਯੋਗ ਕਿ ਮੁੱਖ ਮੰਤਰੀ ਦੇ ਦੌਰੇ ਦੇ ਬਾਵਜੂਦ ਕਾਂਗਰਸ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿਚ ਨਾਕਾਮ ਰਹੀ ਜਿਸ ਕਾਰਨ ਕੀਮਤੀ ਮਨੁੱਖੀ ਜਾਨਾਂ ਗਈਆਂ : ਅਕਾਲੀ ਦਲ

ਇਸ ਸਬੰਧੀ ਤੁਰੰਤ ਨਿੱਜੀ ਦਖ਼ਲ ਦੇ ਕੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੂੰ ਸਲਾਹ ਦੇਣ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਦੀ ਸੰਤੁਸ਼ਟੀ ਲਈ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਸਹਾਈ ਸਿੱਧ ਹੋਵੇਗਾ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਬੀਤੇ ਕੱਲ੍ਹ ਸ੍ਰੀ ਮੋਦੀ ਨੂੰ ਮਿਲੇ ਸਨ, ਜਿਨ੍ਹਾਂ ਨੇ ਸ. ਚੰਨੀ ਨੂੰ ਇਸ ਮੁੱਦੇ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ ਸੀ। ਭਾਰਤ ਸਰਕਾਰ ਦੇ ਖਪਤਕਾਰ ਮਾਮਲਿਆਂ, ਖ਼ੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਝੋਨੇ ਦੀ ਖ਼ਰੀਦ ਨਿਰਧਾਰਤ ਮਿਤੀ 1 ਅਕਤੂਬਰ ਦੀ ਬਜਾਏ 11 ਅਕਤੂਬਰ ਨੂੰ ਸਵੇਰੇ ਗਿਆਰਾਂ ਵਜੇ ਤੱਕ ਮੁਲਤਵੀ ਕਰਨ ਦਾ ਫੈਸਲਾ ਲਿਆ ਸੀ। ਐਨ ਮੌਕੇ ਲਏ ਗਏ ਇਸ ਫ਼ੈਸਲੇ ਨਾਲ ਕਿਸਾਨਾਂ ਵਿੱਚ ਨਾਰਾਜ਼ਗੀ ਅਤੇ ਦੁਚਿੱਤੀ ਪਾਈ ਜਾ ਰਹੀ ਸੀ।