ਸਰਕਾਰੀ ਕਾਲਜ ਰੋਪੜ ਦੇ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਲਗਾਇਆ

ਰੂਪਨਗਰ, 29 ਮਾਰਚ :-  ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਸ.ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਹਾਇਰ ਐਜੂਕੇਸ਼ਨ ਇੰਸਟੀਚਿਊਟ ਸੋਸਾਈਟੀ ਦੇ ਸਕੱਤਰ ਡਾ. ਹਰਜਸ ਕੌਰ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਕਸੌਲੀ (ਹਿਮਾਚਲ ਪ੍ਰਦੇਸ਼) ਵਿਖੇ ਲਿਜਾਇਆ ਗਿਆ।

ਇਸ ਵਿੱਦਿਅਕ ਟੂਰ ਦੇ ਇੰਚਾਰਜ ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਜੁਪਿੰਦਰ ਕੌਰ ਨੇ ਦੱਸਿਆ ਕਿ ਇਸ ਟੂਰ ਵਿੱਚ ਬੀ.ਸੀ.ਏ., ਪੀ.ਜੀ.ਡੀ.ਸੀ.ਏ., ਅਤੇ ਐਮ.ਐਸ.ਸੀ. (IT) ਦੇ ਵਿਦਿਆਰਥੀ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਇਸ ਵਿੱਦਿਅਕ ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਹਿਮਾਚਲ ਪ੍ਰਦੇਸ਼ ਦੇ ਇਤਿਹਾਸ, ਕੁਦਰਤੀ ਦ੍ਰਿਸ਼ ਅਤੇ ਪ੍ਰਸਿੱਧ ਸਥਾਨਾਂ ਤੋਂ ਜਾਣੂ ਕਰਵਾਉਣਾ ਸੀ। ਉਨ੍ਹਾਂ ਦੱਸਿਆ ਕਿ ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਇਸ ਟੂਰ ਦੌਰਾਨ ਕੁਦਰਤ ਦੇ ਰਮਣੀਕ ਨਜਾਰਿਆਂ ਦਾ ਆਨੰਦ ਮਾਣਦੇ ਹੋਏ ਟਰੈਕਿੰਗ ਕੀਤੀ, ਹਨੂੰਮਾਨ ਸੰਜੀਵਨੀ ਮੰਦਰ ਅਤੇ ਕਰਿਸਟ ਚਰਚ ਦੇ ਦਰਸ਼ਨ ਵੀ ਕੀਤੇ। ਵਾਪਸੀ ਸਮੇਂ ਵਿਦਿਆਰਥੀਆਂ ਨੇ ਗੁਰਦੁਆਰਾ ਨਾਢਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਲੰਗਰ ਵੀ ਛਕਿਆ।

ਇਸ ਟੂਰ ਵਿੱਚ ਪ੍ਰੋ. ਗੁਰਪ੍ਰੀਤ ਕੌਰ, ਡਾ. ਅਨੂ ਰਾਣੀ, ਪ੍ਰੋ. ਨਵਜੋਤ ਕੌਰ, ਪ੍ਰੋ. ਮਨਦੀਪ ਕੌਰ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਮਨਪ੍ਰੀਤ ਸਿੰਘ, ਪ੍ਰੋ. ਗੁਰਦੀਪ ਸਿੰਘ ਤੋਂ ਇਲਾਵਾ 50 ਵਿਦਿਆਰਥੀ ਸ਼ਾਮਲ ਸਨ।