ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਲਗਾਇਆ ਕੈਂਪ

CJM
ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਤਹਿਤ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਲਗਾਇਆ ਕੈਂਪ
ਕੈਂਪ ਦੌਰਾਨ ਲੋਕਾਂ ਦੀਆਂ ਮੌਕੇ `ਤੇ ਸਮੱਸਿਆਵਾਂ ਦਾ ਕੀਤਾ ਹੱਲ

ਫਾਜ਼ਿਲਕਾ, 12 ਨਵੰਬਰ 2021

ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਜ਼ਿਲਾ ਅਤੇ ਸੈਸ਼ਨ ਜੱਜ ਸ਼੍ਰੀ ਤਰਸੇਮ ਮੰਗਲਾ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਸ਼੍ਰੀ ਅਮਨਦੀਪ ਸਿੰਘ ਸੀ.ਜੇ.ਐੱਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਅਗੁਆਈ ਹੇਠ ਅੱਜ ਮਿਤੀ 12.11.2021 ਨੂੰ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਦੇ ਅਧੀਨ ਪੈਨ ਇੰਡੀਆ ਜਾਗਰੂਕਤਾ ਮੁੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਸਕੀਮਾਂ ਦਾ ਲਾਹਾ ਮੁਹੱਈਆ ਕਰਵਾਉਣ ਲਈ ਐਸ.ਡੀ.ਐਮ. ਦਫਤਰ ਫਾਜ਼ਿਲਕਾ ਵਿਖੇ ਕੈਂਪ ਆਯੋਜਿਤ ਕੀਤਾ ਗਿਆ।

ਹੋਰ ਪੜ੍ਹੋ :-ਐਸਐਸਪੀ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਤੇ ਪੁਲਿਸ ਟੀਮਾਂ ਵੱਲੋਂ ਨਸ਼ੇ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਤਹਿਤ ਤਲਾਸ਼ੀ

ਸ੍ਰੀ ਅਮਨਦੀਪ ਸਿੰਘ ਸੀ.ਜੇ.ਐੱਮ ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਨੇ ਨਾਲਸਾ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਪਦਾ ਪੀੜਤ ਨੂੰ ਕਾਨੂੰਨੀ ਸੇਵਾਵਾਂ, ਤਸਕਰੀ ਅਤੇ ਵਪਾਰਕ ਜਿਨਸੀ ਸ਼ੋਸ਼ਣ ਦੇ ਸ਼ਿਕਾਰ ਨੂੰ ਕਾਨੂੰਨੀ ਸੇਵਾਵਾਂ, ਸੰਗਠਿਤ ਖੇਤਰ ਵਿੱਚ ਕੰਮ ਕਰਨ ਵਾਲਿਆਂ ਨੂੰ ਕਾਨੂੰਨੀ ਸੇਵਾਵਾਂ, ਬੱਚਿਆਂ ਅਤੇ ਉਹਨਾਂ ਦੀ ਸਰੱਖਿਆ ਲਈ ਕਾਨੂੰਨੀ ਸੇਵਾਵਾਂ, ਮਾਨਸਿਕ ਤੌਰ ਤੇ ਬਿਮਾਰ ਅਤੇ ਮਾਨਸਿਕ ਤੌਰ ਤੇ ਅਪਾਹਜ ਵਿਅਕਤੀ ਨੂੰ ਕਾਨੂੰਨੀ ਸੇਵਾਵਾਂ, ਬਜੁਰਗਾਂ ਨੂੰ ਕਾਨੂੰਨੀ ਸੇਵਾਵਾਂ, ਤੇਜਾਬ ਪੀੜਤ ਨੂੰ ਕਾਨੂੰਨੀ ਸੇਵਾਵਾਂ ਆਦਿ ਨੂੰ ਮੁਫਤ ਕਾਨੂੰਨੀ ਸੇਵਾਵਾਂ ਮਿਲਦੀਆਂ ਹਨ ਅਤੇ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3,00,000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।

ਇਸ ਦੌਰਾਨ ਐਸ.ਡੀ.ਐਮ. ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ ਕਿਰਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਵਨ ਸਟਾਪ ਸੈਂਟਰ ਆਦਿ ਹੋਰ ਵਿਭਾਗਾਂ ਨੇ ਸ਼ਮੂਲੀਅਤ ਕਰਕੇ ਲੋਕਾਂ ਨੂੰ ਵੱਖ-ਵੱਖ ਸਕੀਮਾਂ ਤਹਿਤ ਲਾਹਾ ਮੁਹੱਈਆ ਕਰਵਾਇਆ।ਉਨ੍ਹਾਂ ਦੱਸਿਆ ਕਿ ਉਸਾਰੀ ਕਿਰਤੀਆਂ ਨਾਲ ਸਬੰਧਤ ਭਲਾਈ ਸਕੀਮਾਂ ਲਈ ਬਣੀ ਸਬ ਡਵੀਜਨ ਕਮੇਟੀ ਫਾਜ਼ਿਲਕਾ ਵੱਲੋਂ 3724 ਜਣਿਆਂ ਨੇ 3 ਕਰੋੜ 82 ਲੱਖ 86 ਹਜ਼ਾਰ 257 ਰੁਪਏ ਦੇ ਕੇਸ ਪ੍ਰਵਾਨ ਕੀਤੇ ਗਏ ਹਨ।ਇਸ ਤੋਂ ਇਲਾਵਾ ਕੈਂਪ ਦੌਰਾਨ ਕਿਰਤ ਵਿਭਾਗ ਫਾਜ਼ਿਲਕਾ ਵੱਲੋਂ 60 ਕਿਰਤੀਆਂ ਦੀ ਸੱਮਸਿਆਵਾਂ ਦਾ ਮੌਕੇ `ਤੇ ਹਲ ਕੀਤਾ ਗਿਆ ਤੇ 20 ਕਿਰਤੀਆਂ ਨੂੰ ਮੌਕੇ `ਤੇ ਲਾਭਪਾਤਕਰੀ ਕਾਰਡ ਵੰਡੇ ਗਏ।

ਇਸ ਮੌਕੇ ਸਹਾਇਕ ਕਿਰਤ ਕਮਿਸ਼ਨਰ ਸ. ਬਲਵਿੰਦਰ ਸਿੰਘ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਵਕੀਲ ਸ੍ਰੀ ਦੇਸ ਰਾਜ ਕੰਬੋਜ਼ ਤੋਂ ਇਲਾਵਾ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।