ਗੋਪਾਲ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਵਜੋਂ ਅਹੁਦਾ ਸੰਭਾਲਿਆ
ਬਰਨਾਲਾ, 13 ਮਈ 2022
ਸ੍ਰੀ ਪਰਮਵੀਰ ਸਿੰਘ ਆਈ. ਏ. ਐੱਸ ਨੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਸ੍ਰੀ ਗੋਪਾਲ ਸਿੰਘ ਪੀ. ਸੀ. ਐੱਸ ਨੇ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਵਜੋਂ ਅੱਜ ਅਹੁਦਾ ਸੰਭਾਲਿਆ।
ਹੋਰ ਪੜ੍ਹੋ :- ਕਿਸਾਨ ਪਾਣੀ ਬੱਚਤ ਸਬੰਧੀ ਸਰਕਾਰ ਦਾ ਸਹਿਯੋਗ ਕਰਨ – ਵਿਧਾਇਕ ਸਰਬਜੀਤ ਕੌਰ ਮਾਣੂੰਕੇਂ
ਸ੍ਰੀ ਪਰਮਵੀਰ ਸਿੰਘ ਬਰਨਾਲਾ ਵਿਖੇ ਤਾਇਨਾਤੀ ਤੋਂ ਪਹਿਲਾਂ ਵਧੀਕ ਡਾਇਰੈਕਟਰ (ਉਦਯੋਗ) ਵਜੋਂ ਚੰਡੀਗੜ੍ਹ ਵਿਖੇ ਤਾਇਨਾਤ ਸਨ।ਉਹ ਬਠਿੰਡਾ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ। ਸ. ਗੋਪਾਲ ਸਿੰਘ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਖੇ ਜੁਆਇੰਟ ਡਾਇਰੈਕਟਰ ਐਡਮਿਨ, ਐੱਸ.ਡੀ.ਐੱਮ ਮਲੋਟ ਸਮੇਤ ਵੱਖ-ਵੱਖ ਅਹੁਦਿਆਂ ‘ਤੇ ਸੇਵਾਵਾਂ ਨਿਭਾਅ ਚੁੱਕੇ ਹਨ।

English





