ਪੁਲਿਸ ਦਾ ਖੁਫੀਆ ਵਿੰਗ ਇਕ ਪ੍ਰਾਈਵੇਟ ਏਜੰਸੀ ਹਵਾਲੇ ਕਰ ਕੇ ਪੰਜਾਬ ਦੀ ਸ਼ਾਂਤੀ ਤੇ ਸੁਰੱਖਿਆ ਨੁੰ ਗੰਭੀਰ ਖ਼ਤਰੇ ਵਿਚ ਪਾਇਆ ਗਿਆ : ਅਕਾਲੀ ਦਲ

Harcharan Bains
PEACE AND SECURITY IN PUNJAB GRAVELY COMPROMISED AS INTELLIGENCE WIN G OF POLICE PLACED AT THE DISPOSAL OF  A PRIVATE AGENCY
ਬੇਅਦਬੀ ਘਟਨਾਵਾਂ, ਬੰਬ ਧਮਾਕਿਆਂ ਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਸਬੰਧੀ ਖੁਫੀਆ ਜਾਣਕਾਰੀ ਲੀਕ ਕਰ ਕੇ ਕਾਂਗਰਸ ਵਿਚ ਮੁੱਖ ਮੰਤਰੀ ਦੇ ਵਿਰੋਧੀਆਂ ਤੇ ਵਿਰੋਧੀ ਪਾਰਟੀਆਂ ਦੀ ਬਾਂਹ ਮਰੋੜਨ ਦਾ ਕੰਮ ਕੀਤਾ ਗਿਆ
ਸਾਰੇ ਮਾਮਲੇ ਦੀ ਨਿਆਂਇਕ ਜਾਂਚ ਹੋਵੇ : ਬੈਂਸ
ਚੰਡੀਗੜ੍ਹ, 27 ਜਨਵਰੀ 2022

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਸੱਤਾਧਾਰੀ ਪਾਰਟੀ ਵੱਲੋਂ ਪੰਜਾਬ ਪੁਲਿਸ ਦੇ ਸਭ ਤੋਂ ਅਹਿਮ ਖੁਫੀਆ ਵਿੰਗ ਨੁੰ ਇਕ ਪ੍ਰਾਈਵੇਟ ਕੰਪਨੀ ਹਵਾਲੇ ਕਰ ਕੇ ਤੇ ਉਸਦੇ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕਰ ਕੇ ਸੰਵਦੇਨਸ਼ੀਲ ਸਰਹੱਦੀ ਰਾਜ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਨੂੰ ਗੰਭੀਰ ਖਤਰੇ ਵਿਚ ਪਾਉਣ ਦੀਆਂ ਰਿਪੋਰਟਾਂ ਦੀ  ਨਿਆਂਇਕ ਜਾਂਚ ਕਰਵਾਈ ਜਾਵੇ।

ਹੋਰ ਪੜ੍ਹੋ :-ਅੱਜ ਜ਼ਿਲ੍ਹੇ ਦੇ ਵੱਖ-ਵੱਖ 9 ਵਿਧਾਨ ਸਭਾ ਹਲਕਿਆਂ ‘ਚ 13 ਉਮੀਦਵਾਰਾਂ ਨੇ ਭਰੀਆਂ ਨਾਮਜ਼ਦਗੀਆਂ

ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੇ ਪ੍ਰਮੁੱਖ ਸਲਾਹਕਾਰ ਸ੍ਰੀ ਹਰਚਰਨ ਬੈਂਸ ਨੇ ਸੂਬੇ ਦੇ ਖੁਫੀਆ ਵਿੰਗ ਦੀ ਇਕ ਪ੍ਰਾਈਵੇਟ ਕੰਪਨੀ ਮੂਵਡੈਕ ਪੋਲੀਟਿਕੋ ਵੱਲੋਂ ਦੁਰਵਰਤੋਂ ਕਰਨ ਸਬੰਧੀ ਸਾਰੇ ਦਸਤਾਵੇਜ਼ ਸਾਂਝੇ ਕੀਤੇ। ਸ੍ਰੀ ਬੈਂਸ ਨੇ ਕਿਹਾ ਕਿ ਅਜਿਹੀਆਂ ਪੁਖ਼ਤਾ ਰਿਪੋਰਟਾਂ ਹਨ ਕਿ ਸੂਬੇ ਦੇ ਸਰਵ ਉਚ ਪੁਲਿਸ ਅਫਸਰਾਂ ਨੁੰ ਖੁਫੀਆ ਜਾਣਕਾਰੀ ਇਕੱਤਰ ਕਰਨ ਲਈ ਪ੍ਰਾਈਵੇਟ ਕੰਪਨੀ ਨਾਲ ਰਲ ਕੇ ਕੰਮ ਕਰਨ ਦੀ ਹਦਾਇਤ ਕੀਤੀ ਗਈ। ਖੁਫੀਆ ਅਫਸਰਾਂ ਨੁੰ ਆਖਿਆ ਗਿਆ ਕਿ ਉਹ ਸੂੁਬੇ ਦੇ ਗ੍ਰਹਿ ਮੰਤਰੀ, ਗ੍ਰਹਿ ਸਕੱਤਰ ਜਾਂ ਡੀ ਜੀ ਪੀ ਨੁੰ ਰਿਪੋਰਟ ਕਰਨ ਦੀ ਥਾਂ ਮੂਵਡੈਕ ਪੋਲੀਟਿਕੋ ਨੁੰ ਰਿਪੋਰਟ ਕਰਨ। ਉਹਨਾਂ ਕਿਹਾ ਕਿ ਇਸ ਨਾਲ ਸੂਬੇ ਵਿਚ ਅਮਨ ਕਾਨੁੰਨ ਵਿਵਸਥਾ ਖਤਰਨਾਕ ਢੰਗ  ਨਾਲ ਢਹਿ ਢੇਰੀ ਹੋ ਗਈ। 
ਉਹਨਾਂ ਕਿਹਾ ਕਿ ਜਦੋਂ ਪੁਲਿਸ ਖਾਸ ਤੌਰ ’ਤੇ ਖੁਫੀਆ ਵਿੰਗ ਨੂੰ ਮੁੱਖ ਮੰਤਰੀ ਤੇ ਸੱਤਾਧਾਰੀ ਪਾਰਟੀ ਦੇ ਵਿਰੋਧੀ ਸੰਭਾਵੀ ਉਮੀਦਵਾਰਾਂ ਤੇ ਵਰਕਰਾਂ ਨੁੰ ਬਲੈਕਮੇਲ ਕਰਨ ਅਤੇ ਉਹਨਾਂ ਦੀ ਬਾਂਹ ਮਰੋੜਨ ਵਾਸਤੇ ਆਖਿਆ ਗਿਆ ਤਾਂ ਪੰਜਾਬ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਰੱਬ ਆਸਰੇ ਹੋ ਗਈ। ਉਹਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਵਿਚ ਅਚਨਚੇਤ ਬੇਅਦਬੀ, ਬੰਬ ਧਮਾਕੇ ਤੇ ਹੋਰ ਹੈਰਾਨ ਕਰਨ ਵਾਲੀਆਂ ਹਿੰਸਕ ਘਟਨਾਵਾਂ ਵਾਪਰਨ ਵਿਚ ਤੇਜ਼ੀ ਆਈ। ਇਸੇ ਸਮੇਂ ਦੌਰਾਨ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿਚ ਕੁਤਾਹੀ ਹੋਈ। 
ਸ੍ਰੀ ਬੈਂਸ ਨੇ ਕਿਹਾ ਕਿ ਉਪਰ ਤੋਂ ਲੈ ਕੇ ਥੱਲੇ ਤੱਕ ਹਰ ਰੈਂਕ ਦੇ ਖੁਫੀਆ ਅਧਿਕਾਰੀਆਂ ਨੁੰ ਇਕ ਪਰਫਾਰਮਾ ਪੇਜਿਆ ਗਿਆ ਤੇ ਕਿਹਾ ਗਿਆ ਕਿ ਇਸਦੀ ਸਾਰੀ ਜਾਣਕਾਰੀ ਕੰਪਨੀ ਦੀ ਵੈਬਸਾਈਟ ’ਤੇ ਸਾਂਝੀ ਕੀਤੀ ਜਾਵੇ। ਉਹਨਾਂ ਕਿਹਾ ਕਿ ਇਹ ਸੰਵਿਧਾਨਕ ਤੇ ਕਾਨੂੰਨੀ ਪ੍ਰਕਿਰਿਆ ਨਾਲ ਹੈਰਾਨ ਕਰਨ ਵਾਲਾ ਸਮਝੌਤਾ ਹੈ। 
ਸ੍ਰੀ ਬੈਂਸ ਨੇ ਕਿਹਾ ਕਿ ਪਾਰਟੀ ਮੰਗ ਕਰਦੀ ਹੈ ਕਿ ਇਸ ਸਾਰੇ ਖਤਰਨਾਕ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਕੋਲੋਂ ਜਾਂਚ ਕਰਵਾਈ ਜਾਵੇ ਕਿਉਂਕਿ ਇਸ ਨਾਲ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਖ਼ਤਰੇ ਵਿਚ ਪੈ ਗਈ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਪਾਰਟੀ ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਚੁੱਕੇਗੀ ਕਿਉਂਕਿ ਇਹ ਸੂਬੇ ਵਿਚ ਆਜ਼ਾਦ ਤੇ ਨਿਰਪੱਖ ਚੋਣਾਂ ਦੀ ਘੋਰ ਉਲੰਘਣਾ ਹੈ। ਸ੍ਰੀ ਬੈਂਸ ਨੇ ਸੂਬੇ ਦੇ ਡੀ ਜੀ ਪੀ ਨੂੰ ਆਖਿਆ ਕਿ ਉਹ ਇਹਨਾਂ ਰਿਪੋਰਟਾਂ ਦੀ ਵਿਭਾਗੀ ਜਾਂਚ ਕਰਵਾਉਣ ਤੇ ਮਾਮਲੇ ਵਿਚ ਢੁਕਵੀਂ ਕਾਰਵਾਈ ਕਰਨ। ਸ੍ਰੀ ਬੈਂਸ ਨੇ ਕਿਹਾ ਕਿ ਸਾਰੇ ਆਗੂਆਂ ਤੇ ਅਫਸਰਾਂ ਜੋ ਇਸ ਖਤਰਨਾਕ ਸੁਰੱਖਿਆ ਸਮਝੌਤੇ ਵਿਚ ਸ਼ਾਮਲ ਸਨ, ਦੀਆਂ ਕਾਲ ਡਿਟੇਲਾਂ ਵੀ ਚੈਕ ਕੀਤੀਆਂ ਜਾਣ।
ਉਹਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੁੰ ਆਖਿਆ ਕਿ ਉਹ ਖੁਫੀਆ ਵਿੰਗ ਦੇ ਉਚ ਅਫਸਰਾਂ ਦੀ 1 ਦਸੰਬਰ 2021 ਨੁੰ ਹੋਈ ਮੀਟਿੰਗ ਦੀਆਂ ਰਿਪੋਰਟਾਂ ਬਾਰੇ ਆਪਣੀ ਚੁੱਪੀ ਤੋੜਨ। ਇਸ ਮੀਟਿੰਗ ਵਿਚ ਹੀ ਉਸ ਵੇਲੇ ਤੱਕ ਇਕੱਤਰ ਹੋਈ ਖੁਫੀਆ ਜਾਣਕਾਰੀ ਸਾਂਝੀ ਕੀਤੀ ਗਈ ਤੇ ਫਿਰ ਖੁਫੀਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਪ੍ਰਾਈਵੇਟ ਕੰਪਨੀ ਦੀਆਂ ਹਦਾਇਤਾਂ ਮੁਤਾਬਕ ਕੰਮ ਕਰਨ।