20 ਅਪ੍ਰੈਲ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ : ਡਿਪਟੀ ਕਮਿਸ਼ਨਰ

National Lok Adalat
National Lok Adalat

ਬਰਨਾਲਾ, 13 ਅਪ੍ਰੈਲ 2022

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਸਥਾਨਕ ਜ਼ਿਲ੍ਹਾ ਰੈਡ ਕਰਾਸ ਭਵਨ ਬਰਨਾਲਾ ਦੇ ਮੀਟਿੰਗ ਹਾਲ ਵਿਖੇ 20 ਅਪ੍ਰੈਲ 2022 ਨੂੰ ਸਵੇਰੇ 11 ਵਜੇ ਲਗਾਈ ਜਾ ਰਹੀ ਹੈ, ਜਿਸ ਵਿੱਚ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਸਬੰਧੀ ਸੁਣਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ :-ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਰਮਨ ਬਹਿਲ

ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਾਇਰ ਨੇ ਦੱਸਿਆ ਕਿ ਇਸ ਪੈਨਸ਼ਨ ਅਦਾਲਤ ਵਿੱਚ ਪੰਜਾਬ ਸਰਕਾਰ ਦੀ ਨੌਕਰੀ ਤੋਂ ਸੇਵਾਮੁਕਤ ਪੈਨਸ਼ਨਰਾਂ ਦੀਆਂ ਮੁਸ਼ਕਲਾਂ/ਸ਼ਿਕਾਇਤਾਂ ਦੇ ਨਿਬੇੜੇ ਲਈ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਵੱਲੋਂ ਪੈਨਸ਼ਨ ਅਦਾਲਤ ਲਗਾਈ ਜਾਵੇਗੀ।