600 ਯੂਨਿਟ ਮੁਆਫ਼ ਕਰਨ ਨਾਲ 50 ਲੱਖ ਘਰਾਂ ਦਾ ਜ਼ੀਰੋ ਬਿਜਲੀ ਬਿੱਲ ਆਇਆ
ਸੂਬੇ ਦੇ ਕਰੀਬ 9000 ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਨੋਟੀਫਿਕੇਸਨ ਜਾਰੀ ਕੀਤਾ
ਗੁਰਦਾਸਪੁਰ, 12 ਅਕਤੂਬਰ :- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਛੇ ਮਹੀਨਿਆਂ ਵਿੱਚ ਲੋਕ ਹਿੱਤ ਦੇ ਕੰਮ ਕਰਕੇ ਮਿਸਾਲ ਪੈਦਾ ਕੀਤੀ ਹੈ। ਪੰਜਾਬ ਸਰਕਾਰ ਨੇ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸੂਬੇ ਭਰ ਵਿੱਚ 100 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਸਨ ਜੋ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੀਲ-ਪੱਥਰ ਸਾਬਤ ਹੋਏ ਹਨ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫਤ ਇਲਾਜ ਦੀ ਸਹੂਲਤ ਮਿਲ ਰਹੀ ਹੈ ਅਤੇ ਨਾਲ ਹੀ ਇਥੇ ਮਰੀਜ਼ਾਂ ਦੇ ਖੂਨ ਦੀ ਜਾਂਚ ਦੀ ਸਹੂਲਤ ਵੀ ਮੁਫਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ ਜਿਸ ਕਰਕੇ ਵੱਡੇ ਹਸਪਤਾਲਾਂ ’ਤੇ ਵਾਧੂ ਬੋਝ ਵੀ ਘਟਿਆ ਹੈ।
ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਪਹਿਲੀ ਜੁਲਾਈ ਤੋਂ ਪੰਜਾਬ ਸਰਕਾਰ ਨੇ ਹਰ ਬਿੱਲ ਉਤੇ ਲੋਕਾਂ ਨੂੰ 600 ਯੂਨਿਟ ਬਿਜਲੀ ਮੁਫਤ ਮੁਹੱਈਆ ਕਰਵਾਈ ਹੈ ਜਿਸ ਦੇ ਨਤੀਜੇ ਵਜੋਂ ਸਤੰਬਰ ਮਹੀਨੇ ਵਿੱਚ ਕੁੱਲ 72.66 ਲੱਖ ਵਿੱਚੋਂ 50 ਲੱਖ ਘਰਾਂ ਦਾ ਬਿਜਲੀ ਦਾ ਬਿੱਲ ਜੀਰੋ ਆਇਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਛੇ ਮਹੀਨਿਆਂ ਵਿੱਚ 17 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੌਕਰੀਆਂ ਵਿੱਚ ਸੋਸਣ ਵਾਲੀ ਠੇਕਾ ਪ੍ਰਣਾਲੀ ਦੇ ਵਿਰੁੱਧ ਹੈ ਅਤੇ ਸੂਬਾ ਸਰਕਾਰ ਨੇ ਰਾਜ ਦੇ 36,000 ਤੋਂ ਵੱਧ ਠੇਕੇ ’ਤੇ ਰੱਖੇ ਮੁਲਾਜਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਸੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸੂਬੇ ਦੇ ਕਰੀਬ 9000 ਅਧਿਆਪਕਾਂ ਨੂੰ ਰੈਗੂਲਰ ਕਰਨ ਲਈ ਨੋਟੀਫਿਕੇਸਨ ਜਾਰੀ ਕਰ ਦਿੱਤਾ ਹੈ।
ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਅੱਗੇ ਕਿਹਾ ਕਿ ਸ੍ਰੀ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਦੇ ਛੇ ਮਹੀਨਿਆਂ ਵਿੱਚ ਹੀ ਲੋਕ ਹਿੱਤ ਦੇ ਉਹ ਵੱਡੇ ਕੰਮ ਕੀਤੇ ਹਨ ਜੋ ਰਿਵਾਇਤੀ ਪਾਰਟੀਆਂ ਅਖੀਰਲੇ ਸਮੇਂ ਵਿੱਚ ਕਰਨ ਬਾਰੇ ਸੋਚਦੀਆਂ ਹੀ ਹਨ।

English






