ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪਲੇਸਮੈਂਟ ਕੈਂਪ ਦਾ ਆਯੋਜਨ

ZILA ROZGAR
4 ਜਨਵਰੀ ਨੂੰ ਲੱਗੇਗਾ ਪਲੇਸਮੈਂਟ ਕੈਂਪ
ਰੂਪਨਗਰ, 17 ਨਵੰਬਰ 2021
ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਰਨੂਰ ਹੈਲਥ ਕੇਅਰ ਕੰਪਨੀ ਵੱਲੋਂ ਪ੍ਰਾਰਥੀਆਂ ਦੀ ਟੀਮ ਲੀਡਰ, ਮੈਨੇਜਰ,ਸਹਾਇਕ ਮੈਨੇਜ਼ਰ ਅਤੇ ਟ੍ਰੇਨੀ ਦੀਆਂ ਅਸਾਮੀਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ। ਇਸ ਪਲੇਸਮੈਂਟ ਕੈਂਪ ਵਿੱਚ 38 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ 25 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਕੀਤਾ ਗਿਆ।

ਹੋਰ ਪੜ੍ਹੋ :-ਮੋਹਾਲੀ ਪੁਲਿਸ ਵਲੋ 80,000 ਟਰਾਮਾਡੋਲ ਨਸ਼ੀਲੀ ਗੋਲੀਆਂ ਤੇ ਹੈਰੋਇਨ ਬਰਾਮਦ
ਸ੍ਰੀ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਨੇ ਇੰਟਰਵਿਊ ਵਿੱਚ ਹਿੱਸਾ ਲੈਣ ਵਾਲੇ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਹਰ ਹਫ਼ਤੇ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ। ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਇਹਨਾਂ ਕੈਂਪਾਂ ਦਾ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ। ਉਹਨਾਂ ਦੱਸਿਆ ਕਿ ਉਮੀਦਵਾਰ www.pgrkam.com ਪੋਰਟਲ ਤੇ ਰਜਿਸਟਰ ਕਰਕੇ ਵੀ ਨੌਕਰੀਆਂ ਸਬੰਧੀ ਅਪਡੇਟ ਪ੍ਰਾਪਤ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੇ ਹੈਲਪਲਾਈਨ ਨੰਬਰ 85570-10066 ਤੇ ਸੰਪਰਕ ਕਰ ਸਕਦੇ ਹਨ।