ਬਰਨਾਲਾ, 18 ਅਪ੍ਰੈਲ 2022
ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਰੋਜ਼ਗਾਰ ਦਫਤਰ ਬਰਨਾਲਾ ਵੱਲੋਂ 20 ਅਪ੍ਰੈਲ ਨੂੰ ਸਿਰਫ ਲੜਕੀਆਂ ਲਈ ਅਜ਼ਾਈਲ ਕੰਪਨੀ ਦਾ ਪਲੇਸਮੈਂਟ ਕੈਂਪ ਦਫਤਰ ਜ਼ਿਲਾ ਰੋਜ਼ਗਾਰ ਬਿਓਰੋ ਬਰਨਾਲਾ, ਦੂਜੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਇਆ ਜਾ ਰਿਹਾ ਹੈ। ਇਸ ਵਾਸਤੇ ਉਮਰ ਸੀਮਾ 18-28 ਸਾਲ ਤੇ ਵਿਦਿਅਕ ਯੋਗਤਾ 12ਵੀਂ ਤੋਂ ਗ੍ਰੈਜੂਏਸ਼ਨ ਪਾਸ ਹੈ। ਜ਼ਿਲਾ ਰੋਜ਼ਗਾਰ ਅਫ਼ਸਰ ਬਰਨਾਲਾ ਗੁਰਤੇਜ ਸਿੰਘ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਫਾਰਮਲ ਡਰੈੱਸ ਵਿੱਚ ਆਪਣਾ ਰੀਜ਼ਿਊਮ ਅਤੇ ਆਪਣੀ ਯੋਗਤਾ ਦੇ ਸਰਟੀਫਿਕੇਟ ਲੈ ਕੇ ਸਵੇਰੇ 11 ਵਜੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਦੂਜੀ ਮੰਜ਼ਿਲ, ਜ਼ਿਲਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪੁੱਜਣ।

English






