ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਨਮਨ ਕੀਤਾ

Narendra Modi
Narendra Modi

Chandigarh: 17 DEC 2023 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸੁਤੰਤਰਤਾ ਅਤੇ ਮਨੁੱਖੀ ਗਰਿਮਾ ਦੇ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਅਦੁੱਤੀ ਬਲੀਦਾਨ ਅਮਿਟ ਹੈ, ਜੋ ਮਨੁੱਖਤਾ ਨੂੰ ਅਖੰਡਤਾ ਅਤੇ ਕਰੁਣਾ ਦੇ ਨਾਲ ਜਿਉਣ ਦੇ ਲਈ ਪ੍ਰੇਰਿਤ ਕਰਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਅੱਜ, ਅਸੀਂ ਸਾਹਸ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰ ਰਹੇ ਹਾਂ। ਸੁਤੰਤਰਤਾ ਅਤੇ ਮਾਨਵੀ ਮਾਣ- ਸਨਮਾਨ ਲਈ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਸਦਾ ਗੂੰਜਦੀ ਰਹਿੰਦੀ ਹੈ, ਜੋ ਮਾਨਵਤਾ ਨੂੰ ਅਖੰਡਤਾ ਅਤੇ ਦਇਆ ਨਾਲ ਰਹਿਣ ਲਈ ਪ੍ਰੇਰਿਤ ਕਰਦੀ ਹੈ। ਏਕਤਾ ਅਤੇ ਸਚਾਈ ‘ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ, ਭਾਈਚਾਰੇ ਅਤੇ ਸ਼ਾਂਤੀ ਦੀ ਤਲਾਸ਼ ਵਿੱਚ ਸਾਡਾ ਮਾਰਗਦਰਸ਼ਨ ਕਰਦੀਆਂ ਹਨ।”

“ਅੱਜ, ਅਸੀਂ ਸਾਹਸ ਅਤੇ ਸ਼ਕਤੀ ਦੇ ਪ੍ਰਤੀਕ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਨੂੰ ਯਾਦ ਕਰ ਰਹੇ ਹਾਂ। ਸੁਤੰਤਰਤਾ ਅਤੇ ਮਾਨਵੀ ਮਾਣ- ਸਨਮਾਨ ਲਈ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਸਦਾ ਗੂੰਜਦੀ ਰਹਿੰਦੀ ਹੈ, ਜੋ ਮਾਨਵਤਾ ਨੂੰ ਇਮਾਨਦਾਰੀ ਅਤੇ ਦਇਆ ਨਾਲ ਰਹਿਣ ਲਈ ਪ੍ਰੇਰਿਤ ਕਰਦੀ ਹੈ। ਏਕਤਾ ਅਤੇ ਸਚਾਈ ‘ਤੇ ਜ਼ੋਰ ਦੇਣ ਵਾਲੀਆਂ ਉਨ੍ਹਾਂ ਦੀਆਂ ਸਿੱਖਿਆਵਾਂ, ਭਾਈਚਾਰੇ ਅਤੇ ਸ਼ਾਂਤੀ ਦੀ ਤਲਾਸ਼ ਵਿੱਚ ਸਾਡਾ ਮਾਰਗਦਰਸ਼ਨ ਕਰਦੀਆਂ ਹਨ।”