ਪ੍ਰਧਾਨ ਮੰਤਰੀ ਨੇ ਵਿਸ਼ਵ ਕੱਪ ਮੈਚ ਵਿੱਚ ਜਿੱਤ ਲਈ ਟੀਮ ਇੰਡੀਆ ਨੂੰ ਵਧਾਈ ਦਿੱਤੀ

Chandigarh: 12 NOV 2023  

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤੀ ਕ੍ਰਿਕਟ ਟੀਮ ਨੂੰ ਨੀਦਰਲੈਂਡ ਵਿਰੁੱਧ ਵਿਸ਼ਵ ਕੱਪ ਮੈਚ ਵਿੱਚ ਜਿੱਤ ਲਈ ਵਧਾਈ ਦਿੱਤੀ ਹੈ।

ਸ਼੍ਰੀ ਮੋਦੀ ਨੇ ਐਕਸ (X) ‘ਤੇ ਪੋਸਟ ਕੀਤਾ:

“ਦੀਵਾਲੀ ਨੂੰ ਹੋਰ ਵੀ ਖਾਸ ਬਣਾਉਣ ਲਈ ਸਾਡੀ ਕ੍ਰਿਕਟ ਟੀਮ ਦਾ ਧੰਨਵਾਦ!

ਟੀਮ ਇੰਡੀਆ ਨੂੰ ਨੀਦਰਲੈਂਡ ਦੇ ਵਿਰੁੱਧ ਸ਼ਾਨਦਾਰ ਜਿੱਤ ‘ਤੇ ਵਧਾਈ! ਕੌਸ਼ਲ ਅਤੇ ਟੀਮ ਵਰਕ ਦਾ ਬੇਹੱਦ ਪ੍ਰਭਾਵਸ਼ਾਲੀ ਪ੍ਰਦਰਸ਼ਨ।

ਸੈਮੀ ਫਾਈਨਲ ਲਈ ਸ਼ੁਭਕਾਮਨਾਵਾਂ! ਭਾਰਤ ਨੂੰ ਮਾਣ ਹੈ।”