ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਰਾਏਗੜ੍ਹ ਵਿੱਚ ਇਮਾਰਤ ਢਹਿਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਰਾਏਗੜ੍ਹ ਦੇ ਮਹਾਡ ਵਿੱਚ ਇਮਾਰਤ ਢਹਿਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ।

ਪ੍ਰਧਾਨ ਮੰਤਰੀ ਨੇ ਕਿਹਾ, “ਮਹਾਰਾਸ਼ਟਰ ਦੇ ਰਾਏਗੜ੍ਹ ਦੇ ਮਹਾਡ ‘ਚ ਇਮਾਰਤ ਢਹਿਣ ਤੋਂ ਦੁਖੀ ਹਾਂ। ਮੇਰੀਆਂ ਗਹਿਰੀਆਂ ਸੰਵੇਦਨਾਵਾਂ ਉਨ੍ਹਾਂ ਪਰਿਵਾਰਾਂ ਦੇ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਤੋਂ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਅਧਿਕਾਰੀ ਅਤੇ ਐੱਨਡੀਆਰਐੱਫ ਦੀਆਂ ਟੀਮਾਂ ਤ੍ਰਾਸਦੀ ਸਥਲ ‘ਤੇ ਮੌਜੂਦ ਹਨ ਜੋ ਹਰ ਸੰਭਵ ਸਹਾਇਤਾ ਮੁਹੱਈਆ ਕਰਵਾ ਰਹੀਆਂ ਹਨ।”