ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ, ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

 चंडीगढ़ 11 DEC 2023 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ, ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

“ਮੈਂ ਸ਼੍ਰੀ ਪ੍ਰਣਬ ਮੁਖਰਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ, ਜਿਨ੍ਹਾਂ ਦੇ ਰਾਜਨੀਤਕ ਕੌਸ਼ਲ ਅਤੇ ਬੌਧਿਕ ਗਹਿਰਾਈ ਨੇ ਸਾਡੇ ਰਾਸ਼ਟਰ ਦੀ ਦਿਸ਼ਾ ਨੂੰ ਗੰਭੀਰਤਾਪੂਰਵਕ ਸਰੂਪ ਪ੍ਰਦਾਨ ਕੀਤਾ ਹੈ। ਉਨ੍ਹਾਂ ਦੀ ਅੰਤਰਦ੍ਰਿਸ਼ਟੀ ਅਤੇ ਲੀਡਰਸ਼ਿਪ ਅਨਮੋਲ ਸਨ ਤੇ ਵਿਅਕਤੀਗਤ ਪੱਧਰ ‘ਤੇ, ਸਾਡੀ ਬਾਤਚੀਤ ਹਮੇਸ਼ਾ ਸਮ੍ਰਿੱਧ ਰਹੀ। ਉਨ੍ਹਾਂ ਦਾ ਸਮਰਪਣ ਅਤੇ ਗਿਆਨ ਪ੍ਰਗਤੀ ਦੀ ਦਿਸ਼ਾ ਵਿੱਚ ਸਾਡੀ ਯਾਤਰਾ ਦੇ ਲਈ ਹਮੇਸ਼ਾ ਇੱਕ ਮਾਰਗਦਰਸ਼ਕ ਸ਼ਕਤੀ ਬਣਿਆ ਰਹੇਗਾ।”