‘ਸਿੰਗਲ ਯੂਜ਼ ਪਲਾਸਟਿਕ’ ਵਸਤਾਂ ’ਤੇ ਪੂਰਨ ਪਾਬੰਦੀ ਦੇ ਹੁਕਮਾਂ ਨੂੰ ਜ਼ਿਲ੍ਹੇ ਵਿੱਚ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਪ੍ਰਦੂਸ਼ਣ ਕੰਟਰੋਲ ਸਰਗਰਮ

ਜਨਤਕ ਜਾਗਰੂਕਤਾ ਤੋਂ ਬਾਅਦ ਕੀਤੇ ਜਾਣਗੇ ਚਲਾਨ- ਡਿਪਟੀ ਕਮੁਸ਼ਨਰ

ਅੰਮਿ੍ਤਸਰ, 2 ਜੁਲਾਈ,

ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੇਸ਼ ਭਰ ਵਿੱਚ ਪਹਿਲੀ ਜੁਲਾਈ ਤੋਂ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੀਆਂ ਪਲਾਸਟਿਕ ਵਸਤਾਂ ’ਤੇ ਪਾਬੰਦੀ ਦੇ ਹੁਕਮਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਲਈ ਦਿੱਤੀਆਂ ਹਦਾਇਤਾਂ ਦੇ ਚੱਲਦੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਸ੍ੀ ਹਰਪਾਲ ਸਿੰਘ ਨੇ ਆਪਣੇ  ਅਫ਼ਸਰਾਂ ਨਾਲ ਮੀਟਿੰਗ ਕਰਕੇ ਪਲਾਸਟਿਕ ਉਤਪਾਦਕ ਐਸੋਸੀਏਸ਼ਨ ਅਤੇ ਪਲਾਸਟਿਕ ਦਾਣਾ ਉਤਪਾਦਕਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਹੋਇਆ ਹੈ ਕਿ ਉਸ ਸਬੰਧੀ ਜਨਤਕ ਜਾਗਰੂਕਤਾ ਕਰਨ ਅਤੇ ਉਸ ਤੋਂ ਬਾਅਦ ਜੇਕਰ ਕੋਈ ਉਲੰਘਣਾ ਕਰਦਾ ਹੈ ਤਾਂ ਉਨਾ ਦੇ ਚਲਾਨ ਕੱਟੇ ਜਾਣ।

ਉਨ੍ਹਾਂ ਦੱਸਿਆ ਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ, ਨਵੀਂ ਦਿੱਲੀ ਪਾਸੋਂ ਪ੍ਰਾਪਤ ਪੱਤਰ ਅਨੁਸਾਰ 1 ਜੁਲਾਈ ਤੋਂ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਕੋਈ ਸਨਅਤ, ਵਪਾਰਕ ਅਦਾਰਾ, ਦੁਕਾਨਾਂ ਆਦਿ ਵੱਲੋਂ ‘ਸਿੰਗਲ ਯੂਜ਼ ਪਲਾਸਟਿਕ’ ਦਾ ਨਿਰਮਾਣ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਨਿਯਮਾਂ ਅਧੀਨ ਬਣਦੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਚੈਕਿੰਗ ਟੀਮਾਂ ਗਠਨ ਕੀਤਾ ਜਾ ਰਿਹਾ ਹੈ ਜੋ ਕਿ ਅਲੱਗ ਅਲੱਗ ਥਾਂਵਾਂ ’ਤੇ ਚੈਕਿੰਗ ਕਰਨਗੀਆਂ ਅਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਉਣਗੀਆਂ।

ਐਸ ਡੀ ਓ ਅੰਮਿ੍ਤਪਾਲ ਸਿੰਘ ਚਾਹਲ ਨੇ ਦੱਸਿਆ ਕਿ ‘ਸਿੰਗਲ ਯੂਜ਼ ਪਲਾਸਟਿਕ’ ਦੀ ਦਿਨ ਪ੍ਰਤੀ ਦਿਨ ਵੱਧ ਰਹੀ ਵਰਤੋਂ ਨਾਲ ਪਾਣੀ, ਹਵਾ ਅਤੇ ਮਿੱਟੀ ਦੇ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਜਿਸ ਲਈ ਸ਼ਹਿਰਾਂ ਅਤੇ ਪਿੰਡਾਂ ਵਿੱਚ ਇਸ ਦੀ ਵਰਤੋਂ ਦੀ ਰੋਕਥਾਮ ਲਈ ਅਨਾਊਂਸਮੈਂਟਾਂ ਤੋਂ ਇਲਾਵਾ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਠੋਸ ਕੂੜੇ ਵਿੱਚ ਵਾਧਾ ਹੋ ਰਿਹਾ ਹੈ, ਉੱਥੇ ਸੀਵਰ ਲਾਈਨਾਂ ਅਤੇ ਨਾਲੀਆਂ ’ਚ ਵੀ ਰੁਕਾਵਟ ਬਣ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਇਸ ਨੂੰ ਇੱਕ ਮੁਹਿੰਮ ਦੇ ਰੂਪ ਵਿੱਚ ਲਿਆਂਦਾ ਜਾਵੇਗਾ ਅਤੇ ਸਾਰੇ ਵਰਗਾਂ ਨੂੰ ਨਾਲ ਲੈ ਕੇ ‘ਸਿੰਗਲ ਯੂਜ਼ ਪਲਾਸਟਿਕ’ ਦੀ ਵਰਤੋਂ ਨੂੰ ਰੋਕਿਆ ਜਾਵੇਗਾ।

 

ਹੋਰ ਪੜ੍ਹੋ :-  ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਚਾਨਣ ਮੁਨਾਰੇ ਦਾ ਕੰਮ ਕਰਦੀ ਹੈ ਲਾਇਬ੍ਰੇਰੀ : ਪ੍ਰੋ ਗੁਰਬਖਸ਼ੀਸ਼ ਸਿੰਘ ਅੰਟਾਲ