ਆਜਾਦੀ ਕਾ ਅਮ੍ਰਿਤ ਮਹਾਉਤਸਵ
ਦਿਵਿਆਂਗਜਨ ਜਲਦ ਤੋਂ ਜਲਦ ਨੈਸ਼ਨਲ ਸਕਾਲਰਸ਼ਿਪ ਪੋਰਟਲ `ਤੇ ਕਰਨ ਅਪਲਾਈ
ਫਾਜ਼ਿਲਕਾ 25 ਨਵੰਬਰ 2021
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਦਿਵਿਆਂਗ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਅਪਲਾਈ ਕਰਨ ਵਾਸਤੇ ਪਹਿਲਾਂ ਨੈਸ਼ਨਲ ਸਕਾਲਰਸ਼ਿਪ ਪੋਰਟਲ ਜ਼ੋ ਕਿ 15 ਨਵੰਬਰ 2021 ਤੱਕ ਖੁਲ੍ਹਿਆ ਹੋਇਆ ਸੀ ਦੀ ਅਪਲਾਈ ਕਰਨ ਦੀ ਮਿਤੀ `ਚ 31 ਨਵੰਬਰ 2021 ਤੱਕ ਵਾਧਾ ਕਰ ਦਿੱਤਾ ਗਿਆ ਹੈ।
ਹੋਰ ਪੜ੍ਹੋ :-ਭਾਸ਼ਾ ਵਿਭਾਗ ਵੱਲੋਂ ਪੰਜਾਬੀ ਮਾਹ ਸਬੰਧੀ ਕਵੀ ਦਰਬਾਰ ਕਰਵਾਇਆ
ਉਨ੍ਹਾਂ ਕਿਹਾ ਕਿ ਯੋਗ ਵਿਦਿਆਰਥੀ ਵੱਧ ਤੋਂ ਵੱਧ ਇਸ ਨੈਸ਼ਨਲ ਸਕਾਲਰਸ਼ਿਪ ਪੋਰਟਲ `ਤੇ ਅਪਲਾਈ ਕਰਨ ਤਾਂ ਜ਼ੋ ਕੋਈ ਵੀ ਵਿਦਿਆਰਥੀ ਸਕਾਲਰਸ਼ਿਪ ਦਾ ਲਾਹਾ ਲੈਣ ਤੋਂ ਵਾਂਝਾ ਨਾ ਰਹਿ ਜਾਵੇ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਨਵੀਨ ਗੜਵਾਲ ਨੇ ਦੱਸਿਆ ਕਿ ਪ੍ਰੀ ਮੈਟ੍ਰਿਕ ਸਕਾਲਰਸ਼ਿਪ, ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਉਚੇਰੀ ਕਲਾਸ ਸਕਾਲਰਸ਼ਿਪ ਦਾ ਲਾਹਾ ਹਾਸਲ ਕਰਨ ਲਈ ਦਿਵਿਆਂਗ ਵਿਦਿਆਰਥੀਆਂ ਲਈ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਸਕਾਲਰਸ਼ਿਪ ਅਪਲਾਈ ਕਰਨ ਦਾ 30 ਨਵੰਬਰ 2021 ਤੱਕ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਯੋਗ ਵਿਦਿਆਰਥੀ www.scholarships.gov.in ਤੇ ਅਪਲਾਈ ਕਰ ਸਕਦੇ ਹਨ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿਵਿਆਂਗਜਨਾਂ ਦੀ ਭਲਾਈ ਲਈ ਸਰਕਾਰ ਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਨੇਕਾ ਸਕੀਮਾਂ ਤੇ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਦਾ ਲਾਹਾ ਲੈਣ ਲਈ ਦਿਵਿਆਂਗਜਨ ਬਿਨਾਂ ਦੇਰੀ ਜਲਦ ਤੋਂ ਜਲਦ ਪੋਰਟਲ `ਤੇ ਅਪਲਾਈ ਕਰਨ।

English





