ਪੋਸਟ ਮੈਟ੍ਰਿਕ ਵਜੀਫਾ ਸਕੀਮ ਲਈ ਰਾਜ ਸਰਕਾਰ ਵੱਲੋਂ ਪੋਰਟਲ ਸ਼ਰੂ, ਵਿਦਿਆਰਥੀ ਫ਼੍ਰੀਸ਼ਿਪ  ਕਾਰਡ ਲਈ ਕਰ ਸਕਦੇ ਹਨ ਅਪਲਾਈ

Himanshu Aggarwal
ਈ ਸੇਵਾ ਪੋਰਟਲ ਤੋਂ ਜਾਰੀ ਹੋਣ ਵਾਲੇ ਸਰਟੀਫ਼ਿਕੇਟਾਂ/ਦਸਤਾਵੇਜ਼ ਹੁਣ ਲੋਕ ਆਪਣੇ ਮੋਬਾਇਲ ਜਾਂ ਕੰਪਿਊਟਰ ਰਾਹੀਂ ਵੀ ਡਾਊਨਲੋਡ ਕਰ ਸਕਣਗੇ

ਫਾਜਿ਼ਲਕਾ, 27 ਅਪ੍ਰੈਲ 2022

ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਫ਼੍ਰੀਸ਼ਿਪ  ਕਾਰਡ ਜਾਰੀ ਕਰਨ ਲਈ 21 ਅਪ੍ਰੈਲ ਤੋਂ ਪੋਰਟਲ ਖੋਲ੍ਹ ਦਿੱਤਾ ਗਿਆ ਹੈ।ਯੋਗ ਵਿਦਿਆਰਥੀ ਆਨਲਾਈਨ ਇਸ ਪੋਰਟਲ ਤੇ ਜਾ ਕੇ ਫ਼੍ਰੀਸ਼ਿਪ  ਕਾਰਡ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਨੇ 10ਵੀਂ ਤੋਂ ਬਾਅਦ ਦੀ ਪੜਾਈ ਕਰ ਰਹੇ ਜਿ਼ਲ੍ਹੇ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨ੍ਹਾਂ ਦੇਰੀ ਵਜੀਫੇ ਲਈ ਅਪਲਾਈ ਕਰਨ।

ਹੋਰ ਪੜ੍ਹੋ :-ਕੋਵਿਡ-19 ਮਹਾਂਮਾਰੀ ਦੀ ਨਵੀਂ ਲਹਿਰ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਭਗਵੰਤ ਮਾਨ

ਇਸ ਸਬੰਧੀ ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਬਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੂਲ ਰੂਪ ਵਿਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀ, ਜਿਨਾਂ ਦੇ ਮਾਤਾ ਪਿਤਾ ਜਾਂ ਸਰਪ੍ਰਸਤਾਂ ਦੀ ਸਲਾਨਾ ਆਮਦਨ 2.5 ਲੱਖ ਰੁਪਏ ਤੋਂ ਘੱਟ ਹੈ ਤੇ ਉਹ 10ਵੀਂ ਤੋਂ ਬਾਅਦ ਵੱਖ-ਵੱਖ ਕੋਰਸਾਂ ਲਈ ਪੰਜਾਬ ਜਾਂ ਪੰਜਾਬ ਤੋਂ ਬਾਹਰ ਦੀਆਂ ਸੰਸਥਾਵਾਂ ਵਿਚ ੳਚੇਰੀ ਸਿੱਖਿਆ ਲੈਣ ਲਈ ਵਜੀਫ਼ੇ ਦੇ ਯੋਗ ਹਨ, ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਫ਼ਾਰ ਐਸ.ਸੀ. ਤਹਿਤ ਸਾਲ 2022-23 ਲਈ ਨਵੇਂ ਵਿਦਿਆਰਥੀਆਂ ਨੂੰ ਫ਼੍ਰੀਸ਼ਿਪ ਕਾਰਡ ਜਾਰੀ ਕਰਨ ਲਈ ਭਲਾਈ ਵਿਭਾਗ ਦੀ ਵੈਬ ਸਾਈਟ http://www.scholarships.punjab.gov.in   ਤੇ ਡਾ. ਅੰਬੇਦਕਰ ਪੋਰਟਲ ਖੋਲ੍ਹਿਆ ਗਿਆ ਹੈ। ਉਨਾਂ ਦੱਸਿਆ ਕਿ ਸਕੀਮ ਦੇ ਨਿਯਮਾਂ ਤਹਿਤ ਸਿਰਫ਼ ਨਵੇਂ ਵਿਦਿਆਰਥੀ ਹੀ ਪੋਰਟਲ ਉਤੇ ਅਪਲਾਈ ਕਰ ਸਕਦੇ ਹਨ ਅਤੇ ਵਿਦਿਆਰਥੀਆਂ ਵੱਲੋਂ ਫ਼੍ਰੀਸ਼ਿਪ ਕਾਰਡ ਅਪਲਾਈ ਕਰਨ ਤੋਂ ਪਹਿਲਾਂ ਪੋਰਟਲ ’ਤੇ ਰਜਿਸਟਰਡ ਕਰਨ ਲਈ ਆਧਾਰ ਨੰਬਰ ਹੋਣਾ ਜ਼ਰੂਰੀ ਹੈ।

ਉਨਾਂ ਕਿਹਾ ਕਿ ਆਨਲਾਈਨ ਅਪਲਾਈ ਕਰਨ ਸਮੇਂ ਲੋੜੀਂਦੇ ਦਸਤਾਵੇਜ਼ ਜਿਵੇਂ ਫ਼ੋਟੋ, ਜਾਤੀ ਸਰਟੀਫਿਕੇਟ, ਆਮਦਨ ਸਰਟੀਫਿਕੇਟ ਅਤੇ ਪਿਛਲੀ ਜਮਾਤ ਦਾ ਨਤੀਜਾ ਕਾਰਡ ਤੇ ਨੰਬਰ ਕਾਰਡ ਵੀ ਅਪਲੋਡ ਕੀਤੇ ਜਾਣੇ ਹਨ। ਉਨਾਂ ਦੱਸਿਆ ਕਿ ਅਪਲਾਈ ਹੋਣ ਉਪਰੰਤ ਯੋਗ ਵਿਦਿਆਰਥੀ ਆਪਣਾ ਫ਼੍ਰੀਸ਼ਿਪ ਕਾਰਡ ਡਾਊਨਲੋਡ ਕਰਕੇ ਜਿਸ ਸੰਸਥਾ ਵਿੱਚ ਦਾਖਲਾ ਲੈਣਾ ਹੈ, ਉਸ ਸੰਸਥਾ ਵਿਚ ਜਮਾਂ ਕਰਵਾਉਣਗੇ। ਉਨਾਂ ਦੱਸਿਆ ਕਿ ਫ੍ਰੀਸ਼ਿਪ ਕਾਰਡ ਸਬੰਧੀ ਜੇਕਰ ਕਿਸੇ ਵਿਦਿਆਰਥੀ ਨੂੰ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਆਪਣੀ ਤਹਿਸੀਲ ਨਾਲ ਸਬੰਧਤ ਤਹਿਸੀਲ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਦੇ ਦਫ਼ਤਰ ਸੰਪਰਕ ਕਰ ਸਕਦੇ ਹਨ।