ਚੋਣਾਂ ਹੋਣ ਤੋਂ 48 ਘੰਟੇ ਪਹਿਲਾਂ ਉਮੀਦਵਾਰਾਂ ਵੱਲੋਂ ਵੱਖ-ਵੱਖ ਸਾਧਨਾਂ ਰਾਹੀਂ ਪ੍ਰਚਾਰ ਕਰਨ ’ਤੇ ਹੋਵੇਗੀ ਮਨਾਹੀ : ਡਿਪਟੀ ਕਮਿਸ਼ਨਰ

SAURABH
ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ

ਬਰਨਾਲਾ, 17 ਫਰਵਰੀ  2022

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ 20 ਫਰਵਰੀ 2022 ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਚੋਣਾਂ ਸਾਂਤਮਈ ਢੰਗ ਨਾਲ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਹਨ।

ਹੋਰ ਪੜ੍ਹੋ :- 18 ਫ਼ਰਵਰੀ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ

ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਾਂ ਪੈਣ ਦੀ ਪ੍ਰਕਿਰਿਆ ਖਤਮ ਹੋਣ ਤੋਂ 48 ਘੰਟੇ ਪਹਿਲਾਂ (ਮਿਤੀ 18 ਫਰਵਰੀ 2022 ਸ਼ਾਮ 6 ਵਜੇ ਤੋਂ ਮਿਤੀ 20 ਫਰਵਰੀ 2022 ਸ਼ਾਮ 6 ਵਜੇ ਤੱਕ) ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਕਿਸੇ ਤਰ੍ਹਾਂ ਦੀ ਪਬਲਿਕ ਮੀਟਿੰਗ ਕਰਨ, ਰੈਲੀ ਕਰਨ ਅਤੇ ਲਾਊਡ ਸਪੀਕਰਾਂ ਰਾਹੀਂ ਪ੍ਰਚਾਰ ਕਰਨ ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।