ਪ੍ਰਦਰਸ਼ਨ ਦੌਰਾਨ ਕਿਸਾਨ ਦੀ ਮੌਤ ‘ਤੇ ਪ੍ਰਨੀਤ ਕੌਰ ਨੇ ਦੁੱਖ ਪ੍ਰਗਟਾਇਆ

Preneet Kaur mourns farmer’s death during protest
Preneet Kaur mourns farmer’s death during protest
ਪਟਿਆਲਾ, 4 ਮਈ 2024 

ਭਾਜਪਾ ਦੀ ਸੀਨੀਅਰ ਆਗੂ ਅਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਪਾਰਟੀ ਦੀ ਉਮੀਦਵਾਰ ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਪਿੰਡ ਸਹੇੜੀ ਵਿਖੇ ਇੱਕ ਧਰਨੇ ਦੌਰਾਨ ਇੱਕ ਕਿਸਾਨ ਦੀ ਹੋਈ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਵਿਛੜੀ ਰੂਹ ਨੂੰ ਸ਼ਰਧਾਂਜਲੀ ਦੇਣ ਅਤੇ ਦੁਖੀ ਪਰਿਵਾਰ ਨਾਲ ਇਕਜੁੱਟਤਾ ਪ੍ਰਗਟ ਕਰਨ ਲਈ, ਸ੍ਰੀਮਤੀ ਪ੍ਰਨੀਤ ਕੌਰ ਨੇ ਅੱਜ ਅਤੇ ਕੱਲ੍ਹ ਦੇ ਲਈ ਆਪਣੇ ਸਾਰੇ ਪ੍ਰਚਾਰ ਪ੍ਰੋਗਰਾਮਾਂ ਨੂੰ ਰੱਦ ਕਰ ਦਿੱਤਾ ਹੈ।

ਦੁੱਖੀ ਪਰਿਵਾਰ ਨੂੰ ਭੇਜੇ ਗਏ ਆਪਣੇ ਸੰਦੇਸ਼ ਵਿੱਚ ਪ੍ਰਨੀਤ ਕੌਰ ਨੇ ਕਿਹਾ ਹੈ ਕਿ “ਮੈਂ ਕਿਸਾਨ ਸੁਰਿੰਦਰ ਪਾਲ ਸਿੰਘ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ, ਜਿਸਦੀ ਅੱਜ ਬਦਕਿਸਮਤੀ ਨਾਲ ਮੌਤ ਹੋ ਗਈ”ਉਹਨਾਂ ਕਿਹਾ ਕਿ “ਮੈਂ ਅਤੇ ਮੇਰਾ ਪਰਿਵਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜੇ ਹਾਂ ਅਤੇ ਅੱਗੇ ਵੀ ਖੜੇ ਰਹਾਂਗੇ।

ਪ੍ਰਨੀਤ ਕੌਰ ਨੇ ਕਿਹਾ ਕਿ ਕਿਸਾਨਾਂ ਨਾਲ ਉਹਨਾਂ ਦੇ ਪਰਿਵਾਰ ਦੀ ਲੰਬੀ ਸਾਂਝ ਰਹੀ ਹੈ ਅਤੇ ਸਾਰੇ ਕਿਸਾਨ ਸਾਡੇ ਲਈ ਭੈਣ-ਭਰਾ ਵਾਂਗ ਹਨ”। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਆਖਰੀ ਸਾਹ ਤੱਕ ਕਿਸਾਨਾਂ ਨਾਲ ਖੜ੍ਹਾ ਰਹੇਗਾ।

ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ।