ਘੁੰਨਸ ਦੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਸੰਭਾਵੀ ਤੋਂ ਹਮਲੇ ਤੋਂ ਬਚਾਅ ਲਈ ਕੀਤਾ ਜਾਗਰੂਕ

ਘੁੰਨਸ ਦੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਸੰਭਾਵੀ ਤੋਂ ਹਮਲੇ ਤੋਂ ਬਚਾਅ ਲਈ ਕੀਤਾ ਜਾਗਰੂਕ
ਘੁੰਨਸ ਦੇ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਸੰਭਾਵੀ ਤੋਂ ਹਮਲੇ ਤੋਂ ਬਚਾਅ ਲਈ ਕੀਤਾ ਜਾਗਰੂਕ
ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ

ਤਪਾ/ਬਰਨਾਲਾ, 22 ਮਾਰਚ 2022

ਮੁੱਖ ਖੇਤੀਬਾੜੀ ਅਫਸਰ ਬਰਨਾਲਾ ਡਾ. ਬਲਬੀਰ ਚੰਦ ਦੇ ਦਿਸ਼ਾ ਨਿਰਦੇਸ਼ਾਂ ਬਲਾਕ ਸਹਿਣਾ ਦੇ ਕਿਸਾਨਾਂ ਨੂੰ ਨਰਮੇ ਦੀ ਫ਼ਸਲ ਊੱਪਰ ਗੁਲਾਬੀ ਸੁੰਡੀ ਦੇ ਸੰਭਾਵਿਤ ਹਮਲੇ ਪ੍ਰਤੀ ਸੁਚੇਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਖੇਤੀਬਾੜੀ ਅਫਸਰ ਸਹਿਣਾ ਡਾ. ਗੁਰਚਰਨ ਸਿੰਘ ਦੀ ਅਗਵਾਈ ਹੇਠ ਪਿੰਡ ਘੁੰਨਸ ਵਿਖੇ ਕਿਸਾਨ ਜਾਗਰੁਕ ਕੈਂਪ ਲਗਾਇਆ ਗਿਆ।

ਹੋਰ ਪੜ੍ਹੋ :-ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ਭਰ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਲਾਗੂ

ਇਸ ਕੈਂਪ ਵਿਚ ਖੇਤੀਬਾੜੀ ਵਿਕਾਸ ਅਫਸਰ ਤਪਾ ਡਾ. ਜਸਵਿੰਦਰ ਸਿੰਘ ਸਿੱਧੂ ਨੇ ਮੌਕੇ ’ਤੇ ਹਾਜ਼ਰ ਕਿਸਾਨਾਂ ਨੂੰ ਗੁਲਾਬੀ ਸੁੰਡੀ ਤੋਂ ਬਚਣ ਲਈ ਅਗਾਊਂ ਪ੍ਰਬੰਧਾਂ ਤਹਿਤ ਖੇਤਾਂ ਵਿੱਚ ਪਈਆਂ ਨਰਮੇ ਦੀਆਂ ਛਟੀਆਂ ਨੂੰ ਝਾੜਨ ਉਪਰੰਤ ਬਚੀਆਂ ਹੋਈਆਂ ਸਿੱਕਰੀਆਂ ਅਤੇ ਹੋਰ ਰਹਿੰਦ-ਖੂਹਦ ਨੂੰ ਅੱਗ ਲਗਾ ਕੇ ਨਸ਼ਟ ਕਰਨ ਦੀ ਅਪੀਲ ਕੀਤੀ ਅਤੇ ਨਰਮੇ ਦੀ ਸਫਲ ਕਾਸ਼ਤ ਲਈ ਡੂੰਗੀ ਵਹਾਈ, ਭਰਵੀ ਰੌਣੀ ਤੇ ਇੱਕਸਾਰ ਬਿਜਾਈ ਨੂੰ ਪਿੰਡ ਪੱਧਰ ’ਤੇ ਅਪਣਾਉਣ ਦੀ ਅਪੀਲ ਕੀਤੀ।

ਖੇਤੀਬਾੜੀ ਵਿਕਾਸ ਅਫਸਰ ਭਦੌੜ ਡਾ. ਸੁਖਦੀਪ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਅਤੇ ਤਰੀਕੇ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਫ਼ਸਲਾਂ ਨੂੰ ਲੋੜੀਦੇ ਤੱਤਾਂ ਦੀਆਂ ਘਾਟਾਂ ਦੀਆਂ ਨਿਸ਼ਾਨੀਆਂ ਅਤੇ ਉਸ ਦੇ ਹੱਲ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਵਿਕਾਸ ਅਫਸਰ ਪੱਖੋ ਕੇ ਡਾ. ਨਵਜੀਤ ਸਿੰਘ ਨੇ ਆਉਣ ਵਾਲੇ ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਅਪਣਾ ਕੇ ਕੁਦਰਤੀ ਸੋਮੇ ਸਾਂਭਣ ਦਾ ਹੋਕਾ ਦਿੱਤਾ। ਏ ਟੀ ਐਮ (ਸਹਾਇਕ ਤਕਨਾਲੋਜੀ ਮੈਨੇਜਰ) ਸਹਿਣਾ ਦੀਪਕ ਕੁਮਾਰ ਨੇ ਹਾਜ਼ਰ ਕਿਸਾਨਾਂ ਦਾ ਧੰਨਵਾਦ ਕੀਤਾ।