Chandigarh: 04 NOV 2023
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨੇਪਾਲ ਵਿੱਚ ਭੁਚਾਲ ਦੇ ਕਾਰਨ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ।
ਸ਼੍ਰੀ ਮੋਦੀ ਨੇ ਕਿਹਾ ਹੈ ਕਿ ਭਾਰਤ ਨੇਪਾਲ ਦੇ ਲੋਕਾਂ ਦੇ ਨਾਲ ਇਕਜੁੱਟਤਾ ਨਾਲ ਖੜਾ ਹੈ ਅਤੇ ਹਰ ਸੰਭਵ ਸਹਾਇਤਾ ਦੇਣ ਦੇ ਲਈ ਤਿਆਰ ਹੈ। ਉਨ੍ਹਾਂ ਨੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ ਹੈ।
ਆਪਣੇ ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਨੇਪਾਲ ਵਿੱਚ ਭੁਚਾਲ ਦੇ ਕਾਰਨ ਹੋਏ ਜਾਨੀ-ਮਾਲੀ ਨੁਕਸਾਨ ਤੋਂ ਬੇਹਦ ਦੁਖੀ ਹਾਂ। ਭਾਰਤ ਨੇਪਾਲ ਦੇ ਲੋਕਾਂ ਦੇ ਨਾਲ ਇਕਜੁੱਟਤਾ ਨਾਲ ਖੜ੍ਹਾ ਹੈ ਅਤੇ ਹਰਸੰਭਵ ਸਹਾਇਤਾ ਦੇਣ ਦੇ ਲਈ ਤਿਆਰ ਹੈ। ਸਾਡੀ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ ਅਤੇ ਅਸੀਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। @cmprachanda”

English






