ਸਾਵਿਤਰੀਬਾਈ ਫੂਲੇ ਪੁਣੇ ਯੂਨੀਵਰਸਿਟੀ ਨੇ ‘ਮੇਰੀ ਮਾਟੀ ਮੇਰਾ ਦੇਸ਼’ ਪਹਿਲ ਤਹਿਤ ਸੈਲਫੀ ਵਿਦ ਮੇਰੀ ਮਾਟੀ ਮੁਹਿੰਮ ਦਾ ਆਯੋਜਨ ਕੀਤਾ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੇਰੀ ਮਾਟੀ ਮੇਰਾ ਦੇਸ਼ ਪਹਿਲ ਨੂੰ ਉਤਸ਼ਾਹਿਤ ਕਰਨ ਵਿੱਚ ਸ਼ਾਮਲ ਸਾਰੇ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਸਾਵਿਤਰੀਬਾਈ ਫੂਲੇ ਪੁਣੇ ਯੂਨੀਵਰਸਿਟੀ ਨੇ ਮੇਰੀ ਮਾਟੀ ਮੇਰਾ ਦੇਸ਼ ਪਹਿਲ ਦੇ ਤਹਿਤ ਸੈਲਫੀ ਵਿਦ ਮੇਰੀ ਮਾਟੀ ਮੁਹਿੰਮ ਦਾ ਆਯੋਜਨ ਕੀਤਾ।
ਇਸ ਮੁਹਿੰਮ ਵਿੱਚ 40 ਯੂਨੀਵਰਸਿਟੀਆਂ ਦੇ 7000 ਕਾਲਜਾਂ ਦੇ 25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਇਸ ਮੁਹਿੰਮ ਦਾ ਨਾਮ ਗਿੰਨੀਜ਼ ਬੁੱਕ ਆਵੑ ਵਰਲਡ ਰਿਕਾਰਡ ਵਿੱਚ ਭਰਵੀਂ ਸ਼ਮੂਲੀਅਤ ਕਾਰਨ ਦਰਜ ਹੋ ਗਿਆ।
ਇਸ ਮੁਹਿੰਮ ਸਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਏਕਨਾਥ ਸਿੰਦੇ ਦੇ ਐਕਸ (X) ਥ੍ਰੈਡਸ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਮੈਂ ਉਨ੍ਹਾਂ ਸਾਰਿਆਂ ਦੀ ਸ਼ਲਾਘਾ ਕਰਦਾ ਹਾਂ ਜਿਨ੍ਹਾਂ ਨੇ #MeriMaatiMeraDesh ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਹੈ ਅਤੇ ਰਾਸ਼ਟਰੀ ਸਵੈਮਾਣ ਅਤੇ ਏਕਤਾ ਦੀ ਭਾਵਨਾ ਨੂੰ ਅੱਗੇ ਵਧਾਇਆ ਹੈ ਅਤੇ ਇਸ ਕੋਸ਼ਿਸ਼ ਵਿੱਚ ਭਾਈਵਾਲ ਹਨ।”
“या प्रयत्नामध्ये सहभागी असलेल्या सर्वांची मी प्रशंसा करतो, ज्यांनी #MeriMaatiMeraDesh चळवळीला मोठ्या प्रमाणावर चालना दिली आहे आणि एका प्रकारे राष्ट्रीय अभिमान आणि एकात्मतेच्या भावनेला प्रोत्साहित केले आहे.”

English






