ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਕੰਧ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।
ਪੀਐੱਮਓ ਇੰਡੀਆ ਦੇ ਹੈਂਡਲ ਨੇ ਐਕਸ ‘ਤੇ ਪੋਸਟ ਵਿੱਚ ਕਿਹਾ:
“ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਕੰਧ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ(ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: PM @narendramodi”

English






