ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ

ਦਿੱਲੀ, 15 ਨਵੰਬਰ 2024 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਕਰੁਣਾ, ਦਇਆ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦੀਆਂ ਹਨ।

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਅਵਸਰ ‘ਤੇ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨ। ਇਹ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਆਪਣੀ ਧਰਤੀ ਨੂੰ ਹੋਰ ਉਤਕ੍ਰਿਸ਼ਟ ਬਣਾਉਣ ਲਈ ਵੀ ਪ੍ਰੇਰਿਤ ਕਰੇ।”